ਦਾ ਪੂਰਾ ਸਨਮਾਨ ਕਰਦੀ ਹੈ

Oct 27 2018 03:15 PM

ਚੰਡੀਗੜ੍

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵੀ ਰਾਜ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਉੱਤੇ ਇਕ ਮਹਿਲਾ ਆਈ. ਏ. ਐੱਸ. ਅਧਿਕਾਰੀ ਵਲੋਂ ਲਾਏ ਗਏ ਇਤਰਾਜ਼ਯੋਗ ਮੈਸੇਜ ਭੇਜਣ ਦੇ ਦੋਸ਼ਾਂ 'ਚ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਨੇ ਅੱਜ ਕਿਹਾ ਕਿ ਕਾਂਗਰਸ ਔਰਤਾਂ ਦਾ ਪੂਰਾ ਸਨਮਾਨ ਕਰਦੀ ਹੈ ਅਤੇ ਇਸ ਸਬੰਧ 'ਚ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਹੋ ਸਕਦਾ ਪਰ ਜਿੱਥੋਂ ਤੱਕ ਚੰਨੀ ਦਾ ਮਾਮਲਾ ਹੈ, ਉਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਦੇਸ਼ ਦੌਰੇ ਤੋਂ ਵਾਪਸ ਆਉਣ 'ਤੇ ਵੇਖਾਂਗੇ ਅਤੇ ਜਾਂਚ ਤੋਂ ਬਾਅਦ ਹੀ ਕਾਰਵਾਈ ਬਾਰੇ ਕੋਈ ਫੈਸਲਾ ਲਿਆ ਜਾਵੇਗਾ।  ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਸਿਰਫ  ਮੀਡੀਆ 'ਚ ਹੀ ਇਸ ਮਾਮਲੇ ਨੂੰ ਲੈ ਕੇ  ਮਹਿਲਾ  ਆਈ. ਏ. ਐੱਸ. ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਗੱਲ ਸਾਹਮਣੇ ਆਈ ਹੈ। ਇਸ ਸਮੇਂ ਮੁੱਖ ਮੰਤਰੀ ਵੀ ਵਿਦੇਸ਼ 'ਚ ਅਤੇ ਖੁਦ ਮੰਤਰੀ ਚੰਨੀ  ਜਿਨ੍ਹਾਂ 'ਤੇ ਦੋਸ਼ ਲੱਗੇ ਹਨ, ਉਹ ਵੀ ਵਿਦੇਸ਼ ਦੌਰੇ 'ਤੇ ਗਏ ਹਨ।

  • Topics :

Related News