ਸੁਨਿਆਰੇ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਨ ਮੌਤ

Oct 29 2018 03:27 PM

ਪਠਾਨਕੋਟ

ਇਥੋਂ ਦੇ ਸੁਨਿਆਰਾ ਬਾਜ਼ਾਰ ਵਿਚ ਸੁਨਿਆਰੇ ਦੀ ਦੁਕਾਨ 'ਤੇ ਕੰਮ ਕਰਨ ਵਾਲੇ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੋਲੀ ਦੁਕਾਨ ਮਾਲਕ ਦੀ ਲਾਇਸੈਂਸੀ ਪਿਸਤੌਲ ਤੋਂ ਚੱਲੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਸੁਨਿਆਰੇ ਦੀ ਦੁਕਾਨ 'ਤੇ ਸਫਾਈ ਕਰ ਰਿਹਾ ਸੀ, ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਉਕਤ ਨੌਜਵਾਨ ਦੁਕਾਨ 'ਚ ਇਕੱਲਾ ਹੀ ਸੀ। 

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਮੁਤਾਬਾਕ ਮਾਮਲਾ ਸ਼ੱਕੀ ਹੈ ਅਤੇ ਇਸ ਦੀ ਵੱਖ ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ।

  • Topics :

Related News