ਪੰਜਾਬ ਕਾਊਂਟਰ ਇੰਟੈਲੀਜੈਂਸ ਵਲੋਂ ਅਲਰਟ ਜਾਰੀ

Nov 15 2018 03:35 PM

ਪਠਾਨਕੋਟ ਪੰਜਾਬ 'ਚ 6 ਦੇ ਕਰੀਬ ਅੱਤਵਾਦੀਆਂ ਦੇ ਹੋਣ ਦੇ ਸ਼ੱਕ ਦੇ ਆਧਾਰ 'ਤੇ ਸੁਰੱਖਿਆ ਏਜੰਸੀਆਂ ਵਲੋਂ ਫਿਰੋਜ਼ਪੁਰ ਦਾ ਸਰਹੱਦੀ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਅੱਤਵਾਦੀਆਂ ਦੀ ਸੂਚਨਾ ਮਿਲਣ 'ਤੇ ਪੰਜਾਬ ਕਾਊਂਟਰ ਇੰਟੈਲੀਜੈਂਸ ਵਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਇਹ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ ਮੰਗਲਵਾਰ ਦੀ ਰਾਤ ਨੂੰ ਪਠਾਨਕੋਟ ਦੇ ਮਾਧੋਪੁਰ ਤੋਂ ਚਾਰ ਸ਼ੱਕੀ ਨੌਜਵਾਨਾਂ ਵਲੋਂ ਗੰਨ ਪੁਆਇੰਟ 'ਤੇ ਕਾਰ ਖੋਹੇ ਜਾਣ ਦੀ ਘਟਨਾ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਗੁਪਤ ਏਜੰਸੀਆਂ ਦੀ ਰਿਪੋਰਟ ਆਉਣ ਤੋਂ ਬਾਅਦ ਫਿਰੋਜ਼ਪੁਰ ਦੀ ਪੁਲਸ ਸਣੇ ਸਾਰੇ ਪੰਜਾਬ ਦੀ ਪੁਲਸ ਫੋਰਸ ਨੂੰ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ, ਪੈਟਰੋਲਿੰਗ ਤੇਜ਼ ਕਰਨ ਅਤੇ ਅਣਪਛਾਤੇ ਵਿਅਕਤੀਆਂ ਦੇ ਵਾਹਨਾਂ ਦੀ ਤਲਾਸ਼ੀ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਾਰੀ ਕੀਤੇ ਗਏ ਆਦੇਸ਼ਾਂ 'ਚ ਦੱਸਿਆ ਗਿਆ ਹੈ ਕਿ ਜੈਸ਼-ਏ-ਮੁਹੰਮਦ ਅੱਤਵਾਦੀ ਸੰਗਠਨ ਦੇ 6 ਦੇ ਕਰੀਬ ਅੱਤਵਾਦੀ ਜ਼ਿਲਾ ਫਿਰੋਜ਼ਪੁਰ 'ਚ ਲੁੱਕੇ ਹੋਣ ਦੀ ਸੂਚਨਾ ਮਿਲੀ ਹੈ, ਜੋ ਪੰਜਾਬ ਦੇ ਰਸਤੇ ਦਿੱਲੀ ਜਾਣ ਦੀ ਤਿਆਰੀ 'ਚ ਹਨ। ਦਰਅਸਲ, ਪਠਾਨਕੋਟ ਦੇ ਮਾਧੋਪੁਰ 'ਚ ਬੀਤੇ ਦਿਨ 4 ਸ਼ੱਕੀਆਂ ਵਲੋਂ ਇਕ ਇਨੋਵਾ ਕਾਰ ਲੁੱਟੀ ਗਈ ਸੀ। ਇਸ ਘਟਨਾ ਦੇ ਬਾਰੇ ਅੱਜੇ ਤੱਕ ਪੁਲਸ ਦੇ ਹੱਥ ਕੋਈ ਸੁਰਾਗ ਨਹੀਂ ਲੱਗਾ। ਇਸ ਵਾਰਦਾਤ ਤੋਂ ਬਾਅਦ ਜਗ•ਾ-ਜਗ•ਾ 'ਤੇ ਪੁਲਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

  • Topics :

Related News