ਸ਼ੇਰ—ਏ-ਪੰਜਾਬ ਦੀ ਬਰਸੀ ਮਨਾਉਣ ਲਈ ਸ਼ਰਧਾਲੂਆ ਦਾ ਜਥਾ ਲਾਹੌਰ ਰਵਾਨਾ

Jun 22 2018 03:17 PM

ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਖ਼ਾਲਸਾਈ ਜੈਕਾਰਿਆਂ ਦੀ ਗੂੰਜ 'ਚ ਰਵਾਨਾ ਕੀਤਾ ਗਿਆ। ਜਥੇ ਦੀ ਅਗਵਾਈ ਕਰ ਰਹੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਜਨਰਲ ਪ੍ਰਬੰਧਕ ਵਰਿੰਦਰ ਸਿੰਘ ਠਰੂ ਸੁਪਰਵਾਈਜ਼ਰ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਦਾ ਜਥਾ ਰੇਲ ਗੱਡੀ ਰਾਹੀਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਜਾਵੇਗਾ ਅਤੇ 23 ਜੂਨ ਨੂੰ ਗੁ. ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ। 25 ਜੂਨ ਨੂੰ ਗੁ. ਸੱਚਾ ਸੌਦਾ ਅਤੇ 26 ਨੂੰ ਗੁ. ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਇਸੇ ਤਰ•ਾਂ 28 ਜੂਨ ਨੂੰ ਸ਼ਰਧਾਲੂ ਗੁ. ਕਰਤਾਰਪੁਰ ਸਾਹਿਬ ਨਾਰੋਵਾਲ ਤੇ ਗੁ. ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਕਰਨਗੇ। ਉਨ•ਾਂ ਦੱਸਿਆ ਕਿ 29 ਜੂਨ ਨੂੰ ਗੁ. ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਸ੍ਰ. ਬੇਦੀ ਅਨੁਸਾਰ 30 ਜੂਨ ਨੂੰ ਜਥਾ ਵਾਪਸ ਭਾਰਤ ਪਰਤ ਆਵੇਗਾ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਥਾ ਰਵਾਨਾ ਕਰਨ ਸਮੇਂ ਉਪਰੋਕਤ ਤੋਂ ਇਲਾਵਾ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਮੀਤ ਸਿੰਘ ਬੁੱਟਰ, ਸੁਲੱਖਣ ਸਿੰਘ ਭੰਗਾਲੀ, ਕਰਮਬੀਰ ਸਿੰਘ ਕਿਆਮਪੁਰ, ਕਰਨਜੀਤ ਸਿੰਘ ਇੰਚਾਰਜ ਯਾਤਰਾ, ਗੁਰਿੰਦਰਪਾਲ ਸਿੰਘ ਠਰੂ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪਰਡੈਂਟ ਤੇ ਅਰਜਨ ਸਿੰਘ ਸਮੇਤ ਹੋਰ ਹਾਜ਼ਰ ਸਨ।

  • Topics :

Related News