ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦਾ ਅਧਿਆਤਮਕ ਅਸਥਾਨ-ਹਰਜੋਤ ਕੌਰ

Jul 01 2018 02:36 PM

ਅੰਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਿਹਾਰ ਸਰਕਾਰ ਦੇ ਸਾਇੰਸ ਤੇ ਟੈਕਨਾਲੋਜੀ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਤੇ ਉਨ•ਾਂ ਦੇ ਪਤੀ ਲੇਬਰ ਅਤੇ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੀਪਕ ਕੁਮਾਰ ਸਿੰਘ ਨੇ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ। ਉਨ•ਾਂ ਨਾਲ ਉਨ•ਾਂ ਦਾ ਬੇਟਾ ਹਰਦੀਪ ਸਿੰਘ ਵੀ ਮੌਜੂਦ ਸੀ।  ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ•ਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਹਰਜੋਤ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦਾ ਅਧਿਆਤਮਕ ਅਸਥਾਨ ਹੈ ਤੇ ਇਥੇ ਨਤਮਸਤਕ ਹੋ ਕੇ ਮਨੁੱਖ ਨੂੰ ਮਾਨਸਿਕ ਸ਼ਾਂਤੀ ਪ੍ਰਾਪਤ ਹੁੰਦੀ ਹੈ। ਉਨ•ਾਂ ਕਿਹਾ ਕਿ ਅੱਜ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਕੇ ਉਨ•ਾਂ ਨੂੰ ਰੂਹਾਨੀ ਆਨੰਦ ਮਿਲਿਆ ਹੈ। ਉਨ•ਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ 'ਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ, ਮੀਤ ਸਕੱਤਰ ਸ. ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ ਤੇ ਮੈਨੇਜਰ ਸਰਾਵਾਂ ਮੁਖਤਾਰ ਸਿੰਘ ਸਮੇਤ ਹੋਰ ਹਾਜ਼ਰ ਸਨ।

  • Topics :

Related News