ਨਿਗਮ ਟੀਮ ਨੇ ਹਟਵਾਏ ਨਾਜਾਇਜ਼ ਕਬਜ਼ੇ

Aug 20 2018 03:53 PM

ਪਠਾਨਕੋਟ ਬਰਸਾਤ ਦੇ ਮੌਸਮ ਵਿਚ ਢਾਂਗੂ ਰੋਡ ਦੇ  ਦੋਵੇਂ ਪਾਸੇ ਨਾਲੇ ਗੰਦਗੀ ਨਾਲ ਭਰ ਜਾਂਦੇ ਹਨ ਅਤੇ ਦੁਕਾਨਦਾਰਾਂ ਵੱਲੋਂ ਦੁਕਾਨਾਂ  ਅੱਗੇ ਨਾਜਾਇਜ਼ ਕਬਜ਼ੇ ਕਰ ਲਏ ਗਏ ਸਨ, ਜਿਸ ਕਾਰਨ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਾਲੇ ਓਵਰਫਲੋਅ ਹੋ  ਜਾਂਦੇ ਸਨ ਤੇ ਬਾਰਿਸ਼ ਪੈਣ 'ਤੇ ਲੋਕਾਂ ਨੂੰ ਆਉਣ-ਜਾਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਵਾਰ ਤਾਂ ਕਾਫੀ ਪਾਣੀ ਇਕੱਠਾ ਹੋਣ ਕਾਰਨ ਸ਼ਹਿਰ ਦੋ ਹਿੱਸਿਆਂ ਵਿਚ ਵੰਡ ਜਾਂਦਾ ਹੈ। ਖਾਸ ਕਰ ਕੇ ਕੰਮ ਕਰਨ ਵਾਲੇ ਅਤੇ ਸਕੂਲੀ ਬੱਚਿਆਂ ਨੂੰ ਬਹੁਤ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਕਿਉਂਕਿ ਬੀਤੇ ਲੰਬੇ ਸਮੇਂ ਤੋਂ ਨਾਲਿਆਂ ਵਿਚ ਗੰਦਗੀ ਅਤੇ ਲੋਕਾਂ ਵੱਲੋਂ ਕੀਤੇ ਕਬਜ਼ੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਢਿੱਲੀ ਨੀਤੀ ਅਪਣਾਈ ਜਾ ਰਹੀ ਸੀ। ੍ਰਦੂਜੇ ਪਾਸੇ ਸੈਨੇਟਰੀ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ 'ਤੇ ਨਾਲਿਆਂ ਦੀ ਸਫਾਈ ਅਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਜਾ ਰਿਹਾ ਹੈ ਤਾਂ ਜੋ ਬਾਰਿਸ਼ ਦੇ ਪਾਣੀ ਦੀ ਨਿਕਾਸੀ ਹੋ ਸਕੇ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।

  • Topics :

Related News