ਕਾਂਸਟੇਬਲ 'ਤੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ

Oct 18 2018 04:03 PM

ਸੁਜਾਨਪੁਰ

ਜ਼ਿਲਾ ਪੁਲਸ ਵਲੋਂ ਪੰਜਾਬ ਪੁਲਸ ਦੇ ਕਾਂਸਟੇਬਲ 'ਤੇ ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਸੁਜਾਨਪੁਰ ਪੁਲਸ ਥਾਣਾ ਮੁਖੀ ਆਸਵੰਤ ਸਿੰਘ ਨੇ ਦੱਸਿਆ ਕਿ ਸੁਜਾਨਪੁਰ ਵਾਸੀ ਇਕ ਲੜਕੀ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਲਗਭਗ 3 ਸਾਲ ਪਹਿਲਾ ਰਿੱਕੀ ਪੁੱਤਰ ਰਵਿੰਦਰ ਕੁਮਾਰ ਵਾਸੀ ਗੁਰਦਾਸਪੁਰ  ਦੇ ਸੰਪਰਕ 'ਚ ਆਇਆ ਸੀ, ਜਿਸ ਦੌਰਾਨ ਰਿੱਕੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕਰਦਾ ਰਿਹਾ। ਜਿਸ ਦੌਰਾਨ ਉਸ ਨੇ ਰਿੱਕੀ ਨੂੰ ਵਿਆਹ ਕਰਨ ਲਿਆ ਕਿਹਾ ਤੇ ਉਹ ਟਾਲਮਟੋਲ ਕਰਨ ਲੱਗਾ। ਉਕਤ ਲੜਕੀ ਨੇ ਇਸ ਸਬੰਧੀ ਸਤੰਬਰ 2017 ਨੂੰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਚਲਦਿਆਂ ਜ਼ਿਲਾ ਪੁਲਸ ਪ੍ਰਮੁੱਖ ਵਿਵੇਕਸ਼ੀਲ ਸੋਨੀ ਦੇ ਆਦੇਸ਼ ਅਨੁਸਾਰ ਪੁਲਸ ਨੇ 3 ਮੈਂਬਰੀ ਕਮੇਟੀ ਗਠਿਤ ਕੀਤੀ, ਜਿਸ 'ਚ ਐੱਸ. ਪੀ. ਹੈੱਡ ਕੁਆਰਟਰ ਰਣਜੀਤ ਸਿੰਘ, ਡੀ. ਐੱਸ. ਪੀ. ਰਜੇਸ਼ ਮੱਟੂ ਤੇ ਸਿਟੀ ਵੂਮੈਨ ਸੈੱਲ ਦੀ ਇੰਚਾਰਜ ਹਰਪ੍ਰੀਤ ਕੌਰ ਨੂੰ ਸ਼ਾਮਲ ਕੀਤਾ ਗਿਆ ਸੀ, ਜਿਨ੍ਹਾਂ ਦੀ ਜਾਂਚ-ਪੜਤਾਲ 'ਚ ਪਾਇਆ ਗਿਆ ਕਿ ਲੜਕੀ  ਨਾਲ ਜਬਰ-ਜ਼ਨਾਹ ਹੋਇਆ ਹੈ। ਜਿਸ ਕਾਰਨ ਪੁਲਸ ਨੇ ਮੁਲਜ਼ਮ ਵਿਰੁੱਧ  ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਪੁਲਸ ਦੀ ਗ੍ਰਿਫਤ ਵਿਚੋਂ ਬਾਹਰ ਦੱਸਿਆ ਜਾ ਰਿਹਾ ਹੈ। 

  • Topics :

Related News