ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਪ੍ਰਤੀ ਜਾਗਰਕੁ ਕਰਨ ਲਈ ਲਗਾਇਆ ਜਾਗਰੁਕਤਾ ਕੈਂਪ

Oct 23 2018 03:24 PM

ਪਠਾਨਕੋਟ ਮਾਨਯੋਗ ਨੈਸ਼ਨਲ ਗ੍ਰੀਨ ਟਿ੍ਿਰਬਊਨਲ ਵੱਲੋਂ ਦੇਸ਼ ਭਰ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੁੱਲੇ ਵਿੱਚ ਸਾੜਣ ਤੇ ਲਗਾਈ ਪਾਬੰਦੀ ਦੇ ਮੱਦੇਨਜ਼ਰ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅੱਗ ਲਗਾ ਕੇ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਕਣਕ ਦੀ ਬਿਜਾਈ ਕਰਨ ਬਾਰੇ ਜਾਗਰੁਕ ਕਰਨ ਲਈ ਬਲਾਕ ਪਠਾਨਕੋਟ ਦੇ ਪਿੰਡ ਨਾਜੋਚੱਕ ਵਿੱਚ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਏ ਜਾਗਰੁਕਤਾ ਕੈਂਪ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ  ਸਿੰਘ  ਬਲਾਕ  ਖੇਤੀਬਾੜੀ ਅਫਸਰ ਨੇ ਕੀਤੀ । ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਡਾ. ਅਮਿਤ ਕੌਲ ਜ਼ਿਲਾ ਪਸਾਰ ਮਾਹਿਰ ਕ੍ਰਿਸ਼ੀ ਵਿਗਿਆਨ ਕੇਂਦਰ ਅਰਮਾਨ ਮਹਾਜਨ ਸਹਾਇਕ ਤਕਨੀਕੀ ਪ੍ਰਬੰਧਕ,ਜੀਵਨ ਲਾਲ,ਰਘਬੀਰ ਸਿੰਘ,ਮਦਨ ਲਾਲ ਸਾਬਕਾ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।          ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਣ ਬਗੈਰ ਖੇਤ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਸਿਹਤ ਵਿੱਚ ਸੁਧਾਰ ਹੂੰਦਾ ਹੈ,ਨਤੀਜਤਨ ਫਸਲਾਂ ਨੂੰ ਲੋੜੀਂਦੀ ਰਸਾਇਣਕ ਖਾਦਾਂ ਦੀ ਘੱਟ ਜ਼ਰੂਰਤ ਪੈਂਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਤ ਨਹੀਂ ਹੁੰਦਾ। ਉਨ•ਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹਟਾਏ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਸਫਲਤਾ ਪੂਰਵਕ ਕੀਤੀ ਜਾ ਸਕਦੀ ਹੈ। ਉਨ•ਾਂ ਕਿਹਾ ਕਿ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਨਦੀਨਨਾਸ਼ਕਾਂ ਅਤੇ ਪਾਣੀ ਦੀ ਘੱਟ ਜ਼ਰੂਰਤ ਪੈਂਦੀ ਹੈ। ਉਨਾਂ  ਪਰਾਲੀ ਸਾੜਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ  ਇਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ 2 ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਣ ਨਾਲ 400 ਕਿਲੋ ਜੈਵਿਕ ਕਾਰਬਨ,5.5 ਕਿਲੋ ਨਾਈਟਰੋਜਨ,2.3 ਕਿਲੋ ਫਾਸਫੋਰਸ,25 ਕਿਲੋ ਪੋਟਾਸ਼ ਅਤੇ 1.2 ਕਿਲੋ ਸਲਫਰ ਦਾ ਨੁਕਸਾਨ ਹੁੰਦਾ ਹੈ। ਡਾ. ਮਨਦੀਪ ਕੌਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੀ ਏ ਯੂ ਵੱਲੋਂ ਸਿਫਾਰਸ਼ ਸ਼ੁਦਾ ਕਿਸਮਾਂ ਦਾ ਬੀਜ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਸਬਸਿਡੀ ਤੇ ਬੀਜ ਲੈਣ ਲਈ ਕਿਸਾਨ 25 ਅਕਤੂਬਰ ਤੱਕ ਬਿਨੇਪੱਤਰ ਸੰਬੰਧਤ ਖੇਤੀਬਾੜੀ ਦਫਤਰਾਂ ਵਿੱਚ ਜਮਾਂ ਕਰਵਾਉਣ। ਉਨ•ਾਂ ਕਿਹਾ ਕਿ 2.5 ਏਕੜ ਮਾਲਕੀ ਵਾਲੇ ਕਿਸਾਨਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਜੇਕਰ ਸਬਸਿਡੀ ਵਧਦੀ ਹੈ ਤਾਂ ਢਾਈ ਤੋਂ ਪੰਜ ਏਕੜ ਮਾਲਕੀ ਵਾਲੇ ਕਿਸਾਨਾਂ ਨੂੰ ਵਿਚਾਰਿਆ ਜਾਵੇਗਾ। ਡਾ. ਅਮਿਤ ਕੌਲ ਨੇ ਕਣਕ ਦੀ ਬਿਜਾਈ ਬਾਰੇ ਤਕਨੀਕੀ ਜਾਣਕਾਰੀ ਦਿੰਦਿਆਂ ਕਿਹਾ ਕਿ ਕਣਕ ਦੀ ਬਿਜਾਈ ਸਿਰਫ ਸਿਫਾਰਸ਼ਸ਼ੁਦਾ ਕਿਸਮਾਂ ਦੀ ਹੀ ਕਾਸ਼ਤ ਕੀਤੀ ਜਾਵੇ Àਤੇ ਬੀਜ ਨੂੰ ਬੀਜਣ ਤੋਂ ਤੋਂ ਪਹਿਲਾਂ ਉੱਲੀਨਾਸ਼ਕ ਰਸਾਇਣਾਂ ਨਾਲ ਜ਼ਰੂਰ ਸੋਧ ਲੈਣਾ ਚਾਹੀਦਾ ਹੈ। ਅਗਾਂਹਵਧੂ ਕਿਸਾਨ ਗੌਰਵ ਕੁਮਾਰ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਸਮੂਹ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕੀਤਾ

  • Topics :

Related News