ਕੇਜਰੀਵਾਲ ਆਪਣੀ ਜਿੰਮੇਦਾਰੀ ਤੋਂ ਦੋੜ ਨਹੀਂ ਸਕਦੇ-ਜਾਖੜ

Jun 22 2018 03:17 PM

ਜਲੰਧਰ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਾਇਆ ਹੈ। ਉਨ•ਾਂ ਕਿਹਾ ਕਿ ਕੇਜਰੀਵਾਲ ਜੀ, ਤੁਹਾਡੀ ਪਾਰਟੀ ਦੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ  ਵੱਖਵਾਦੀ ਮੰਗ ਦੀ ਹਮਾਇਤ ਕੀਤੀ ਹੈ। ਜਾਖੜ ਨੇ ਕਿਹਾ ਕਿ ਕੇਜਰੀਵਾਲ ਖਹਿਰਾ ਨਾਲ ਮੁਲਾਕਾਤ ਨਾ ਕਰਨ ਦੀ ਗੱਲ ਕਹਿ ਕੇ ਆਪਣੀ ਜ਼ਿੰਮੇਵਾਰੀ ਤੋਂ ਦੌੜ ਨਹੀਂ ਸਕਦੇ। ਕੇਜਰੀਵਾਲ ਹੁਣ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ। ਪਹਿਲਾਂ ਹੀ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਰਿਜੈਕਟ ਕੀਤਾ ਹੋਇਆ ਹੈ। ਕੇਜਰੀਵਾਲ ਡਰਾਮਾ ਕਰਨ ਲਈ ਪ੍ਰਸਿੱਧ ਹਨ। ਦਿੱਲੀ  ਵਿਚ ਵੀ ਕੇਜਰੀਵਾਲ ਦਿੱਲੀ ਚੋਣਾਂ ਨੂੰ ਨੇੜੇ ਦੇਖਦੇ ਹੋਏ ਮੁੜ ਡਰਾਮੇਬਾਜ਼ੀ ਦੀ ਸਿਆਸਤ 'ਤੇ ਉਤਰ ਆਏ ਹਨ। ਜਾਖੜ ਨੇ ਕਿਹਾ ਕਿ ਖਹਿਰਾ ਆਪਣਾ ਪੱਖ ਰੱਖਣ ਲਈ ਕੇਜਰੀਵਾਲ ਕੋਲ ਗਏ ਸਨ ਪਰ ਕੇਜਰੀਵਾਲ ਨੇ ਜਾਣ-ਬੁੱਝ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਖਹਿਰਾ ਨਾਲ ਮੁਲਾਕਾਤ ਨਹੀਂ ਕੀਤੀ । ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਦੁਬਾਰਾ  ਆਮ ਆਦਮੀ ਪਾਰਟੀ  ਦੇ ਝਾਂਸੇ ਵਿਚ ਆਉਣ ਵਾਲੇ ਨਹੀਂ ਹਨ। ਲੋਕਾਂ ਨੂੰ ਪਤਾ ਲੱਗ ਚੁੱਕਾ ਹੈ ਕਿ ਇਹ ਪਾਰਟੀ ਵੱਖਵਾਦੀ ਲੋਕਾਂ ਦੇ ਵਿਚਾਰਾਂ ਦਾ ਸਮਰਥਨ ਕਰਦੀ ਹੈ।  ਜਾਖੜ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਧਰਮ ਨਿਰਪੱਖ ਤਾਕਤਾਂ ਨੂੰ ਮਜ਼ਬੂਤ ਕਰਦੀ ਰਹੀ ਹੈ ਅਤੇ ਅੱਤਵਾਦ ਦੇ ਦੌਰ 'ਚ ਉਸਨੇ ਮਹਾਨ ਕੁਰਬਾਨੀਆਂ ਦਿੱਤੀਆਂ।

  • Topics :

Related News