ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

Jul 02 2018 01:36 PM

ਅੰਮ੍ਰਿਤਸਰ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਵੱਲੋਂ ਸਥਾਪਿਤ ਕੀਤੇ ਗਏ ਅਕਾਲ ਤਖ਼ਤ ਸਾਹਿਬ ਦਾ ਅੱਜ ਸਥਾਪਨਾ ਦਿਵਸ ਬੜੀ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅੱਜ ਐੱਸ.ਜੀ.ਪੀ.ਸੀ. ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀਆਂ ਨੇ ਬਾਣੀ ਦੇ ਨਾਲ ਆਈ ਹੋਈ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਦਰਪੇਸ਼ ਮੁਸ਼ਕਿਲਾਂ ਨਾਲ ਲੜਨ ਦੇ ਲਈ ਇਕੱਜੁਟ ਹੋਣ ਦੀ ਅਪੀਲ ਕੀਤੀ। ਉਨ•ਾਂ ਕਿਹਾ ਕਿ ਅੱਜ ਦੇ ਸਮੇਂ ਸਿੱਖ ਕੌਮ ਇਕ ਹੋ ਕੇ ਦੇਸ਼ ਅਤੇ ਦੁਨੀਆਂ 'ਚ ਨਾ ਸਿਰਫ ਸਿੱਖਾਂ ਦੀ ਸਮਸਿਆ ਦਾ ਹੱਲ ਕੱਢ ਸਕਦੀ ਹੈ ਬਲਕਿ ਇਸ ਨਾਲ ਸਿੱਖ ਕੌਮ ਚੜ•ਦੀ ਕਲਾ 'ਚ ਰਹੇਗਾ। ਅਫਗਾਨਿਸਤਾਨ 'ਚ ਮਾਰੇ ਗਏ ਸਿੱਖਾਂ ਦੇ ਸਬੰਧ 'ਚ ਬੋਲਦੇ ਹੋਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਬੀਤੇ ਦਿਨ ਸਿੱਖਾਂ ਅਤੇ ਹਿੰਦੂਆਂ 'ਤੇ ਜੋ ਹਮਲਾ ਹੋਇਆ ਹੈ ਉਹ ਨਿੰਦਣਯੋਗ ਹੈ।

  • Topics :

Related News