ਆਤਿਸ਼ਬਾਜ਼ੀ ਚਲਾਉਣ ਦਾ ਸਮਾਂ ਸ਼ਾਮ 5 ਤੋਂ ਰਾਤ 8 ਵਜੇ ਤੱਕ ਨਿਸ਼ਚਿਤ

Oct 20 2018 05:17 PM

ਹੁਸ਼ਿਆਰਪੁਰ

ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਈਸ਼ਾ ਕਾਲੀਆ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ ਨੰ. 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਟਾਕੇ/ਆਤਿਸ਼ਬਾਜ਼ੀ ਚਲਾਉਣ ਲਈ ਸ਼ਡਿਊਲ ਜਾਰੀ ਕੀਤਾ ਹੈ। ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 19 ਅਕਤੂਬਰ ਨੂੰ ਦੁਸਹਿਰੇ ਦੇ ਤਿਉਹਾਰ ਵਾਲੇ ਪਟਾਖੇ/ਆਤਿਸ਼ਬਾਜ਼ੀ ਚਲਾਉਣ ਦਾ ਸਮਾਂ ਸ਼ਾਮ 5 ਤੋਂ ਰਾਤ 8 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ, ਜਦਕਿ 7 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਅਤੇ ਗੁਰਪੁਰਬ ਤਿਉਹਾਰ ਵਾਲੇ ਦਿਨ ਮਿਤੀ 23 ਅਤੇ 24 ਨਵੰਬਰ ਨੂੰ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਪਟਾਕੇ/ਆਤਿਸ਼ਬਾਜ਼ੀ ਚਲਾਉਣ ਦਾ ਸਮਾਂ ਨਿਸ਼ਚਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਖਾਮੋਸ਼ ਖੇਤਰ ਜਿਵੇਂ ਕਿ ਹਸਪਤਾਲ, ਸਿੱਖਿਆ ਸੰਸਥਾਵਾਂ, ਅਦਾਲਤਾਂ ਅਤੇ ਧਾਰਮਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਹੁਕਮ 30 ਨਵੰਬਰ 2018 ਤੱਕ ਲਾਗੂ ਰਹੇਗਾ।

  • Topics :

Related News