ਸੰਤ ਸਿੰਘ ਛਤਵਾਲ ਸ਼੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ

Jul 24 2018 02:54 PM

ਅੰਮ੍ਰਿਤਸਰ ਅਮਰੀਕਾ ਦੇ ਉੱਘੇ ਕਾਰੋਬਾਰੀ ਸ. ਸੰਤ ਸਿੰਘ ਛਤਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ•ਾਂ ਦੀ ਧਰਮ ਪਤਨੀ ਵੀ ਉਨ•ਾਂ ਦੇ ਨਾਲ ਸੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਛਤਵਾਲ ਅਤੇ ਉਨ•ਾਂ ਦੀ ਪਤਨੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਛਤਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਵਿਸ਼ਵ ਵਿਚ ਵਸਦੇ ਸਿੱਖਾਂ ਲਈ ਮੁਕੱਦਸ ਅਸਥਾਨ ਹਨ ਅਤੇ ਵਿਦੇਸ਼ ਵਿਚ ਵਸਦੇ ਹਰ ਸਿੱਖ ਦੀ ਲੋਚਾ ਹੁੰਦੀ ਹੈ ਕਿ ਜਦੋਂ ਵੀ ਉਹ ਪੰਜਾਬ ਆਉਣ ਤਾਂ ਇਸ ਪਾਵਨ ਅਸਥਾਨ ਦੇ ਦਰਸ਼ਨ ਦੀਦਾਰੇ ਜ਼ਰੂਰ ਕਰਨ। ਉਨ•ਾਂ ਕਿਹਾ ਕਿ ਇਥੇ ਆ ਕੇ ਉਨ•ਾਂ ਨੂੰ ਮਾਨਸਿਕ ਸਕੂਨ ਪ੍ਰਾਪਤ ਹੋਇਆ ਹੈ। ਛਤਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਮੀਡੀਆ ਇੰਚਾਰਜ ਸ. ਹਰਭਜਨ ਸਿੰਘ ਵਕਤਾ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਜਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

  • Topics :

Related News