ਅੱਤਿਆਚਾਰ ਰੋਕਥਾਮ ਐਕਟ 1989 ਅਧੀਨ 22,500 ਰੁਪਏ ਦੀ ਕਿਸਤ ਦਾ ਚੈਂਕ ਕੀਤਾ ਭੇਂਟ

Jun 26 2018 02:27 PM

ਪਠਾਨਕੋਟ  ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ•ਾ ਭਲਾਈ ਵਿਭਾਗ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਦੇ ਦਫਤਰ ਵਿਖੇ ਅੱਤਿਆਚਾਰ ਰੋਕਥਾਮ ਐਕਟ 1989 ਅਧੀਨ ਅਨੁਸੂਚਿਤ ਜਾਤੀ ਅਤੇ ਪੀੜਿਤ ਪਰਿਵਾਰ ਨੂੰ ਮੁਆਵਜਾ ਬਣਦੀ ਰਾਸ਼ੀ ਦੀ 22,500 ਰੁਪਏ ਦੀ ਕਿਸਤ ਦਾ ਚੈਂਕ ਭੇਂਟ ਕੀਤਾ ਗਿਆ। ਇਸ ਮੋਕੇ ਤੇ ਜਾਣਕਾਰੀ ਦਿੰਦਿਆ ਸ੍ਰੀ ਸੁੱਖਵਿੰਦਰ ਸਿੰਘ ਘੁਮਣ ਜਿਲ•ਾ ਭਲਾਈ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਸਿਕਾਇਤ ਕਰਤਾ ਹਰਿ ਦਾਸ ਵੱਲੋਂ ਪੁਲਿਸ ਥਾਨਾ ਕਾਨਵਾਂ ਵਿਖੇ ਸਿਕਾਇਤ ਦਿੱਤੀ ਗਈ ਸੀ ਕਿ ਉਸ ਨੂੰ ਲੜਾਈ ਦੋਰਾਨ ਕਿਸੇ ਵਿਅਕਤੀ ਵੱਲੋਂ ਜਾਤੀ ਸੂਚਕ ਸਬਦ ਬੋਲੇ ਗਏ ਹਨ ਸਿਕਾਇਤ ਕਰਤਾ ਦੀ ਸਿਕਾਇਤ ਤੇ ਪੁਲਿਸ ਵੱਲੋਂ ਐਸ.ਸੀ./ਐਸ.ਟੀ. ਐਕਟ ਅਧੀਨ ਸਿਕਾਇਤ ਕਰਤਾ ਦੀ ਸਿਕਾਇਤ ਤੇ ਮੁਕਦਮਾ ਨੰਬਰ-68 ਮਿਤੀ 20 ਅਗਸਤ 2016 ਨੂੰ ਐਸ.ਸੀ./ਐਸ.ਟੀ. ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਕੋਰਟ ਵਿੱਚ ਚਲ ਰਿਹਾ ਹੈ। ਊਨ•ਾਂ ਦੱਸਿਆ ਕਿ ਜਿਲ•ਾ ਪਠਾਨਕੋਟ ਵਿੱਚ ਕਿਸੇ ਵੀ ਦਲਿਤ ਤੇ ਅਗਰ ਅੱਤਿਆਚਾਰ ਹੁੰਦਾ ਹੈ ਤਾਂ ਲੋੜ ਅਨੁਸਾਰ ਕਾਰਵਾਈ ਕਰਦਿਆਂ ਬਣਦੇ ਐਕਟ ਅਧੀਨ ਰਿਪੋਰਟਾਂ ਇਕੱਠੀਆਂ ਕਰ ਕੇ ਮੁੱਖ ਦਫਤਰ ਨੂੰ ਭੇਜੀਆਂ ਜਾਂਦੀਆਂ ਹਨ। ਇਸ ਮੋਕੇ ਤੇ ਸ੍ਰੀ ਕੁਲਵੰਤ ਸਿੰਘ (ਆਈ.ਏ.ਐਸ.)ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਦੱਸਿਆ ਕਿ ਦਲਿਤਾਂ ਦੇ ਅਧਿਕਾਰਾਂ ਦੀ ਰੱਖਿਆ ਦੇ ਲਈ ਜਿਲ•ਾ ਪ੍ਰਸਾਸਨ ਉਨ•ਾਂ ਨਾਲ ਖੜੇ ਹਨ ਅਤੇ ਭਵਿੱਖ ਅੰਦਰ ਵੀ ਕਿਸੇ ਦਲਿਤ ਨਾਲ ਧੱਕਾ ਨਹੀਂ ਹੋਣ ਦਿਆਂਗੇ ਅਤੇ ਉਨ•ਾਂ ਦੇ ਅਧਿਕਾਰਾਂ ਦੀ ਰਾਖੀ ਕਰਦੇ ਰਹਾਗੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਅਸੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਵੀ ਹਾਜ਼ਰ ਸਨ। 

  • Topics :

Related News