ਕਣਕ ਦਾ ਬੀਜ ਉਪਦਾਨ ਤੇ ਖ੍ਰੀਦਣ ਵਾਲੇ ਕਿਸਾਨ ਬਿੱਲ ਅਤੇ ਟੈਗ ਸੋਮਵਾਰ ਤੱਕ ਸੰਬੰਧਤ ਖੇਤੀਬਾੜੀ ਦਫਤਰਾਂ ਵਿੱਚ ਜਮਾਂ ਕਰਵਾਉਣ

Dec 13 2018 03:07 PM

ਪਠਾਨਕੋਟ

ਡਿਪਟੀ ਕਮਿਸ਼ਨਰ ਰਾਮਵੀਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਕੀਤੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਡਾ. ਮਨਦੀਪ ਕੌਰ,ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਗੁਰਦਿੱਤ ਸਿੰਘ,ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ,ਅੰਸ਼ੁਮਨ ਕੁਮਾਰ ,ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਜਗਦੀਸ਼ ਸਿੰਘ ਹਾਜ਼ਰ ਸਨ।            ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਸਮੂਹ ਸਟਾਫ ,ਖਾਸ ਕਰਕੇ ਕਿਸਾਨਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਬਲਾਕ ਪਠਾਨਕੋਟ(ਸਮੇਤ ਸੁਜਾਨਪੁਰ ਅਤੇ ਘਰੋਟਾ) ਦੀ ਸਮੁੱਚੀ ਟੀਮ ਵੱਲੋਂ ਸਮੁੱਚੇ 194 ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਹੋਣ ਵਾਲੇ ਨੁਕਸਾਨ ਅਤੇ ਸੁਚੱਜੀ ਸਾਂਭ ਸੰਭਾਲ ਬਾਰੇ ਜਾਣਕਾਰੀ ਦੇਣ ਲਈ ਚਲਾਈ ਮੁਹਿੰਮ ਸਦਕਾ ਅੱਗ ਲਗਣ ਦਾ ਇੱਕ ਵੀ ਵਾਕਿਆ ਦਰਜ ਨਹੀਂ ਕੀਤਾ ਗਿਆ ਅਤੇ ਲਗਾਤਾਰ ਤਿੰਨ ਸਾਲ ਪਠਾਨਕੋਟ,ਘਰੋਟਾ ਅਤੇ ਸੁਜਾਨਪੁਰ  ਬਲਾਕ 100% ਪ੍ਰਦੂਸ਼ਣ ਮੁਕਤ ਰਹੇ ।ਉਨਾਂ ਦੱਸਿਆ ਕਿ ਪਹਿਲੀ ਵਾਰ ਬਲਾਕ ਪਠਾਨਕੋਟ ਅਤੇ ਘਰੋਟਾ ਵਿੱਚ 50 ਏਕੜ ਰਕਬੇ ਵਿੱਚ ਕਣਕ ਦੀ ਪਰਾਲੀ ਨੂੰ ਖੇਤ ਵਿੱਚੋਂ ਹਟਾਏ ਬਗੈਰ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਗਈ ਹੈ ਜਿਸ ਦੀ ਕਾਰਗੁਜ਼ਾਰ ਿਤੋਂ ਕਿਸਾਨ ਬਹੁਤ ਸੰਤੁਸਟ ਹਨ।ਉਨਾਂ ਕਿਹਾ ਕਿ ਦਸੰਬਰ ਮਹੀਨੇ ਦੌਰਾਨ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀਆਂ ਛਿੜਕਾਅ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਦੀਨਾਸ਼ਕ ਛਿੜਕਾਅ ਤਕਨੀਕਾਂ ਦੀਆਂ 40 ਪ੍ਰਦਰਸ਼ਨੀਆਂ ਲਗਾ ਕੇ ਕਿਸਾਨਾਂ ਨੂੰ ਵਿਹਾਰਕ ਤੌਰ ਤੇ ਸਿਖਲਾਈ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਜਿੰਨਾਂ ਕਿਸਾਨਾਂ ਨੇ ਸਬਸਿਡੀ ਤੇ ਕਣਕ ਦਾ ਬੀਜ ਖ੍ਰੀਦਿਆ ਹੈ ਉਹ ਆਪਣੇ ਬਿੱਲ ਅਤੇ ਟੈਗ ਸੋਮਵਾਰ ਤੱਕ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਜਮਾਂ ਕਰਵਾਉਣ ਤਾ ਜੋ ਸਮੇਂ ਸਿਰ ਸਬਸਿਡੀ ਦੀ ਰਕਮ ਖਾਤਿਆਂ ਵਿੱਚ ਪਵਾਈ ਜਾ ਸਕੇ।ਉਨਾਂ ਕਿਹਾ ਕਿ ਕੋਈ ਵੀ ਕਿਸਾਨ ਕਮਾਦ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ ਦੀ ਮਿੱਟੀ ਦੀ ਪਰਖ ਕਰਵਾ ਸਕਦਾ ਹੈ ਅਤੇ ਇਸ ਕੰਮ ਲਈ ਖੇਤੀਬਾੜੀ ਅਧਿਕਾਰੀਆਂ/ਕਰਮਚਾਰੀਆਂ ਦੀ ਮਦਦ ਲਈ ਜਾ ਸਕਦੀ ਹੈ।ਉਨਾਂ ਦੱਸਿਆਂ ਕਿ ਨੌਜਵਾਨ ਕਿਸਾਨਾਂ ਨੂੰ ਖੇਤੀਬਾੜੀ ਕਿੱਤੇ ਪ੍ਰਤੀ ਉਤਸਾਹਿਤ ਕਰਨ ਅਤੇ ਤਕਨੀਕੀ ਤੌਰ ਤੇ ਮਜ਼ਬੁਤ ਕਰਨ ਲਈ ਪਠਾਨਕੋਟ ਕਿਸਾਨ ਕਲੱਬ ਦਾ ਗਠਨ ਕੀਤਾ ਜਾ ਰਿਹਾ ਹੈ । ਉਨ•ਾਂ ਕਿਹਾ ਕਿ ਜੋ ਵੀ ਨੌਜਵਾਨ ਕਿਸਾਨ ਇਸ ਕਲੱਬ ਦੇ ਮੈਂਬਰ ਬਨਣਾ ਚਾਹੁੰਦੇ ਹਨ ਉਹ ਆਪਣਾ ਨਾਮ ਆਪਣੇ ਹਲਕੇ ਦੇ ਖੇਤੀਬਾੜੀ ਦਫਤਰ ਵਿੱਚ ਦਰਜ ਕਰਵਾ ਸਕਦੇ ਹਨ। ਉਨ•ਾਂ ਅਧਿਕਾਰੀਆਂ /ਕਰਮਚਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਕਿਸਾਨਾਂ ਤੱਕ ਪਹੁੰਚ ਕਰਕੇ ਗੈਰ ਜ਼ਰੂਰੀ ਕੀਟਨਾਸ਼ਕਾਂ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਸੁਚੇਤ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁੱਧ ਭੋਜਨ ਪੈਦਾ ਕੀਤਾ ਜਾ ਸਕੇ। ਉਨ•ਾਂ ਅਧਿਕਾਰੀਆਂ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜੋ ਵੀ ਕਿਸਾਨ ਖੇਤੀ ਸਮੱਗਰੀ ਦੀ ਖ੍ਰੀਦ ਕਰਕੇ ਲਿਜਾਂਦਾ ਹੈ ਤਾਂ ਉਸ ਕੋਲੋਂ ਡੀਲਰ ਦੁਆਰਾ ਕੱਟਿਆ ਬਿੱਲ ਚੈੱਕ ਕੀਤਾ ਜਾਵੇ ਅਤੇ ਉਨਾਂ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਖੇਤੀ ਸਮੱਗਰੀ ਦੀ ਵਿਕਰੀ ਉਪਰੰਤ ਬਿੱਲ ਜ਼ਰੂਰ ਕੱਟਿਆ ਜਾਵੇ।ਉਨਾਂ ਖਾਦ ਵਿਕ੍ਰੇਤਾਵਾਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ  ਯੂਰੀਆ ਖਾਦ ਨਾਲ ਕਿਸੇ ਤਰਾਂ ਦੀ ਹੋਰ ਸਮੱਗਰੀ, ਯੂਰੀਆ ਖਾਦ ਦੀ ਵਿਕਰੀ ਦੇ ਨਾਲ ਨਾਂ ਵੇਚੀ ਜਾਵੇ ਅਤੇ ਜੇਕਰ ਕਿਸੇ ਖਿਲਾਫ ਕੋਈ ਸਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਖਾਦ ਵਿਕ੍ਰੇਤਾ ਦਾ ਲਾਇਸੰਸ ਰੱਦ ਕਰਨ ਲਈ ਉੱਚ ਅਧਿਕਾਰੀਆ ਨੂੰ ਲਿਖ ਦਿੱਤਾ ਜਾਵੇਗਾ 

  • Topics :

Related News