210 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

Dec 14 2018 02:24 PM

ਪਠਾਨਕੋਟ

ਸੀ.ਆਈ.ਏ. ਸਟਾਫ਼ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਵਿਮਿੰਗ ਪੂਲ ਪਠਾਨਕੋਟ ਦੇ ਨਜ਼ਦੀਕ ਲਗਾਏ ਨਾਕੇ ਦੌਰਾਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 210 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ | ਸੀ.ਆਈ.ਏ. ਸਟਾਫ਼ ਮੁਖੀ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਕਿਸ਼ੋਰੀ ਲਾਲ ਵਲੋਂ ਪੁਲਿਸ ਪਾਰਟੀ ਸਮੇਤ ਸਵਿਮਿੰਗ ਪੂਲ ਦੇ ਨਜ਼ਦੀਕ ਨਾਕਾ ਲਗਾਇਆ ਹੋਇਆ ਸੀ ਕਿ ਦੱਸੀ ਗਈ ਨਿਸ਼ਾਨਦੇਹੀ ਅਨੁਸਾਰ ਇਕ ਨੌਜਵਾਨ ਜੋ ਕਿ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ, ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 210 ਗਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ | ਸਟਾਫ਼ ਮੁਖੀ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਕਾਬੂ ਨੌਜਵਾਨ ਦੇ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

  • Topics :

Related News