ਲੋਕ ਹੈਪੇਟਾਈਟਸ ਦੀ ਚਪੇਟ ਵਿੱਚ

ਬਠਿੰਡਾ:

ਜ਼ਿਲ੍ਹਾ ਬਠਿੰਡਾ ਦੇ ਪਿੰਡ ਹਰ ਰਾਏਪੁਰ ਦੇ ਕਸਬਾ ਰਾਮਾ ਮੰਡੀ ਦੇ ਲੋਕ ਹੈਪੇਟਾਈਟਸ ਦੀ ਚਪੇਟ ਵਿੱਚ ਹਨ। ਸਿਹਤ ਵਿਭਾਗ ਪੂਰੀ ਤਰ੍ਹਾਂ ਅਲਰਟ 'ਤੇ ਹੈ। ਸਿਵਲ ਸਰਜਨ ਬਠਿੰਡਾ ਵੱਲੋਂ ਮੰਗਲਵਾਰ ਨੂੰ ਪਿੰਡ ਰਾਮਾ ਦਾ ਦੌਰਾ ਕੀਤਾ ਗਿਆ। ਪਿੰਡ ਵਿੱਚ ਸਿਹਤ ਟੀਮ ਤਾਇਨਾਤ ਕਰ ਦਿੱਤੀ ਗਈ ਹੈ। ਇੱਕ ਗਰਭਵਤੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਪਿੰਡ ਰਾਮਾ ਦਾ ਪਾਣੀ ਦੂਸ਼ਿਤ ਹੋਣ ਕਰਕੇ ਭਿਆਨਕ ਬਿਮਾਰੀ ਫੈਲ ਗਈ ਹੈ। 100 ਤੋਂ ਜ਼ਿਆਦਾ ਲੋਕ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਚੱਲ ਰਿਹਾ ਹੈ। ਇਸ ਬਿਮਾਰੀ ਨਾਲ ਇੱਕ ਦੀ ਮੌਤ ਵੀ ਹੋ ਚੁੱਕੀ ਹੈ। ਸਿਹਤ ਵਿਭਾਗ ਨੇ ਪਿੰਡ ਵਿੱਚ ਟੈਸਟ ਕੀਤੇ ਤਾਂ 100 ਤੋਂ ਜ਼ਿਆਦਾ ਮਰੀਜ਼ ਸਾਹਮਣੇ ਆਏ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪੀਣ ਵਾਲੇ ਪਾਣੀ ਦੇ ਦੂਸ਼ਿਤ ਹੋਣ ਕਰਕੇ ਹੈਪੇਟਾਈਟਸ ਦੀ ਬਿਮਾਰੀ ਫੈਲੀ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਪਿੰਡ ਵਾਸੀਆਂ ਸਰਕਾਰ ਤੋਂ ਪੀਣ ਵਾਲੇ ਸਾਫ ਪਾਣੀ ਦੇ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹੈਪੇਟਾਈਟਸ ਦੇ ਇਲਾਜ ਲਈ ਡਾਕਟਰਾਂ ਦੀ ਸਹੂਲਤ ਬਾਰੇ ਵੀ ਕਿਹਾ ਗਿਆ ਹੈ। ਦੱਸ ਦੇਈਏ ਹੁਸ਼ਿਆਰਪੁਰ ਵਿੱਚ ਵੀ ਡਾਇਰੀਆ ਦੇ 120 ਕੇਸ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਪਾਣੀ ਦੀਆਂ ਟੂਟੀਆਂ ਵਿੱਚੋਂ ਗੋਹੇ ਵਾਲੇ ਪਾਣੀ ਆਉਣ ਦੀ ਸ਼ਿਕਾਇਤ ਮਿਲੀ ਹੈ। ਉੱਥੇ ਡਾਇਰੀਆ ਨਾਲ ਇੱਕ ਛੋਟੀ ਬੱਚੀ ਦੀ ਮੌਤ ਹੋ ਚੁੱਕੀ ਹੈ।

  • Topics :

Related News