ਆਰਐਸਐਸ ‘ਤੇ ਬੈਨ ਲਾਉਣ ਦੀ ਮੰਗ

Oct 15 2019 01:27 PM

ਅੰਮ੍ਰਿਤਸਰ:

ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਆਰਐਸਐਸ ‘ਤੇ ਬੈਨ ਲਾਉਣ ਦੀ ਮੰਗ ਕੀਤੀ ਹੈ। ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਘ ਦੇਸ਼ ਨੂੰ ਵੰਡਣ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ‘ਚ ਕਿਹਾ, “ਆਰਐਸਐਸ ‘ਤੇ ਬੈਨ ਲੱਗਣਾ ਚਾਹੀਦਾ ਹੈ। ਮੇਰਾ ਮੰਨਣਾ ਹੈ ਕਿ ਆਰਐਸਐਸ ਜੋ ਕੰਮ ਕਰ ਰਿਹਾ ਹੈ, ਉਹ ਦੇਸ਼ ‘ਚ ਵੰਡ ਪੈਦਾ ਕਰ ਰਿਹਾ ਹੈ। ਆਰਐਸਐਸ ਦੇ ਨੇਤਾਵਾਂ ਵੱਲੋਂ ਦਿੱਤੇ ਜਾ ਰਹੇ ਬਿਆਨ ਦੇਸ਼ ਦੇ ਹਿੱਤ ‘ਚ ਨਹੀਂ ਹਨ।” ਉਨ੍ਹਾਂ ਨੇ ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਕਿਹਾ, “ਇੱਥੇ ਸਿੱਖ, ਇਸਾਈ, ਯਹੂਦੀ ਤੇ ਪਾਰਸੀ ਵੀ ਰਹਿੰਦੇ ਹਨ। ਬਹੁਤ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਕਹਿਣਾ ਕਿ ਇਸ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣਾ ਹੈ, ਇਹ ਗਲਤ ਹੈ। ਗਲਤ ਬਿਆਨ ਨਹੀਂ ਦਿੱਤੇ ਜਾਣੇ ਚਾਹੀਦੇ।”  

  • Topics :

Related News