ਪੀ ਚਿਦੰਬਰਮ ਨੂੰ ਸ਼ਾਮ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ

ਸਾਬਕਾ ਕੇਂਦਰੀ ਵਿੱਤ ਮੰਤਰੀ ਤੇ ਕਾਂਗਰਸੀ ਆਗੂ ਪੀ ਚਿਦੰਬਰਮ ਨੂੰ ਵੀਰਵਾਰ ਸ਼ਾਮ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ।ਅਦਾਲਤ ਨੇ ਹੁਕਮਾਂ ਮੁਤਾਬਕ ਉਨ੍ਹਾਂ ਨੂੰ ਵੱਖਰੇ ਸੈੱਲ ਅਤੇ ਪੱਛਮੀ ਪਖਾਨੇ ਤੋਂ ਇਲਾਵਾ ਕੋਈ ਵਿਸ਼ੇਸ਼ ਸਹੂਲਤ ਨਹੀਂ ਮਿਲੇਗੀ। ਦੂਜੇ ਕੈਦੀਆਂ ਦੀ ਤਰ੍ਹਾਂ ਉਹ ਇੱਕ ਨਿਸ਼ਚਤ ਸਮੇਂ ਲਈ ਜੇਲ੍ਹ ਦੀ ਲਾਇਬ੍ਰੇਰੀ ਦੀ ਵਰਤੋਂ ਅਤੇ ਟੈਲੀਵਿਜ਼ਨ ਦੇਖ ਸਕਦੇ ਹਨ। ਲੋੜੀਂਦੀ ਡਾਕਟਰੀ ਜਾਂਚ ਤੋਂ ਬਾਅਦ ਚਿਦੰਬਰਮ ਨੂੰ ਜੇਲ੍ਹ ਨੰਬਰ 7 ਚ ਰੱਖਿਆ ਗਿਆ ਹੈ। ਆਮ ਤੌਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮਾਮਲਿਆਂ ਚ ਦੋਸ਼ੀਆਂ ਨੂੰ ਇਸੇ ਜੇਲ੍ਹ ਚ ਬੰਦ ਰੱਖਿਆ ਜਾਂਦਾ ਹੈ। ਚਿਦੰਬਰਮ ਦੇ ਬੇਟੇ ਕਾਰਤੀ ਚਿਦੰਬਰਮ ਨੂੰ ਵੀ ਪਿਛਲੇ ਸਾਲ ਇਸੇ ਕੇਸ ਚ 12 ਦਿਨ ਇਸੇ ਕੋਠੜੀ ਚ ਰੱਖਿਆ ਗਿਆ ਸੀ। ਯੂਪੀਏ ਸਰਕਾਰ ਵਿੱਚ ਗ੍ਰਹਿ ਮੰਤਰੀ ਵੀ ਰਹੇ ਪੀ ਚਿਦੰਬਰਮ ਨੂੰ ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

  • Topics :

Related News