ਅੱਤਵਾਦੀ ਹਮਲੇ ਪਿੱਛੇ ਹੱਥ ਹੋਣ ਤੋਂ ਇਨਕਾਰ ਕੀਤਾ

Feb 15 2019 03:18 PM

ਇਸਲਾਮਾਬਾਦ:

ਪਾਕਿਸਤਾਨ ਨੇ ਪੁਲਵਾਮਾ ਅੱਤਵਾਦੀ ਹਮਲੇ ਪਿੱਛੇ ਹੱਥ ਹੋਣ ਤੋਂ ਇਨਕਾਰ ਕੀਤਾ ਹੈ। ਪਾਕਿਸਤਾਨ ਸਰਕਾਰ ਨੇ ਕਿਹਾ ਹੈ ਕਿ ਬਗੈਰ ਕਿਸੇ ਜਾਂਚ ਦੇ ਅਜਿਹੇ ਇਲਜ਼ਾਮ ਲਾਉਣਾ ਸਹੀ ਨਹੀਂ। ਪਾਕਿ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਬਗੈਰ ਕਿਸੇ ਸਬੂਤ ਦੇ ਭਾਰਤੀ ਮੀਡੀਆ ਤੇ ਸਰਕਾਰ ਇਲਜ਼ਾਮ ਲਾ ਰਹੇ ਹਨ। ਪਾਕਿਸਤਾਨ ਨੇ ਹਮਲੇ ਵਿੱਚ 37 ਜਵਾਨਾਂ ਦੀ ਮੌਤ 'ਤੇ ਦੁਖ ਜਾਹਿਰ ਕਰਦਿਆਂ ਕਿਹਾ ਹੈ ਕਿ ਅੱਤਵਾਦੀ ਕਾਰਵਾਈਆਂ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਕਿਹਾ ਜਾ ਸਕਦਾ। ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਆਪਣੇ ਜ਼ਮੀਨ ਤੋਂ ਭਾਰਤ ਖਿਲਾਫ ਅੱਤਵਾਦੀ ਕਾਰਵਾਈਆਂ ਦੀ ਇਜਾਜ਼ਤ ਨਹੀਂ ਦਿੰਦਾ। ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੱਤੀ ਹੈ ਕਿ ਇਸ ਹਮਲੇ ਦੀ ਵੱਡੀ ਕੀਮਤ ਚੁਕਾਉਣੀ ਪਏਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਮਨਸੂਬੇ ਕਿਸੇ ਵੀ ਹਾਲਤ ਵਿੱਚ ਪੂਰੇ ਨਹੀਂ ਹੋਣ ਦਿੱਤੇ ਜਾਣਗੇ।

  • Topics :

Related News