ਵਿਰੋਧੀ ਧਿਰ ਸਰਕਾਰ ਦੇ ਨਾਲ ਖੜ੍ਹਾ

Feb 15 2019 03:18 PM

ਚੰਡੀਗੜ੍ਹ:

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਪਿੱਛੋਂ ਦੁਸ਼ਮਣ ਨੂੰ ਕਰਾਰਾ ਜਵਾਬ ਦੇਣ ਲਈ ਪੂਰਾ ਦੇਸ਼ ਇੱਕਜੁੱਟ ਹੋ ਗਿਆ ਹੈ। ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੁਲਵਾਮਾ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਸਰਕਾਰ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਬਾਹਰੀ ਸ਼ਕਤੀ ਦੇਸ਼ ਨੂੰ ਤੋੜ ਜਾਂ ਵੰਡ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇੱਕਜੁਟ ਰੱਖਣ ਲਈ ਉਹ ਹਰ ਸੰਭਵ ਯਤਨ ਕਰਨਗੇ। ਪ੍ਰੈੱਸ ਕਾਨਫਰੰਸ ਦੌਰਾਨ ਰਾਹੁਲ ਨੇ ਕਿਹਾ ਕਿ ਅੱਤਵਾਦ ਦਾ ਮਕਸਦ ਦੇਸ਼ ਨੂੰ ਵੰਡਣਾ ਹੈ ਪਰ ਕੋਈ ਵੀ ਸ਼ਕਤੀ ਇਸ ਦੇਸ਼ ਨੂੰ ਵੰਡ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਪੂਰਾ ਵਿਰੋਧੀ ਧਿਰ ਸੁਰੱਖਿਆ ਬਲਾਂ ਤੇ ਸਰਕਾਰ ਦੇ ਨਾਲ ਖੜ੍ਹਾ ਹੈ। ਇਹ ਬੇਹੱਦ ਦਰਦਨਾਕ ਤ੍ਰਾਸਦੀ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਮੌਜੂਦ ਸਨ। ਰਾਹੁਲ ਨੇ ਸ਼ਹੀਦ ਜਵਾਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਲ ਨੂੰ ਗਹਿਰੀ ਸੱਟ ਵੱਜੀ ਹੈ। ਉਨ੍ਹਾਂ ਸੁਰੱਖਿਆ ਬਲਾਂ ਦੇ ਪਰਿਵਾਰਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਖੜੇ ਹਨ ਤੇ ਉਨ੍ਹਾਂ ਦੀ ਪੂਰੀ ਤਾਕਤ ਉਨ੍ਹਾਂ ਨਾਲ ਹੈ। ਉਨ੍ਹਾਂ ਕਿਹਾ ਕਿ ਇਹ ਹਿੰਦੁਸਤਾਨ ਦੀ ਆਤਮਾ ’ਤੇ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਹ ਕੀਤਾ ਹੈ, ਉਨ੍ਹਾਂ ਨੂੰ ਜਾਣ ਲੈਣਾ ਚਾਹੀਦਾ ਕਿ ਦੇਸ਼ ਨੂੰ ਇਨ੍ਹਾਂ ਚੀਜ਼ਾਂ ਨੂੰ ਕਦੀ ਭੁੱਲਦਾ ਨਹੀਂ।

  • Topics :

Related News