ਮਾਰਗਨ ਆਰਟਾਗਸਲ ਨੇ ਕਰਤਾਰਪੁਰ ਸਾਹਿਬ ਗਲਿਆਰੇ ਦੀ ਸ਼ਲਾਘਾ ਕੀਤੀ

Jul 17 2019 02:16 PM

ਵਾਸ਼ਿੰਗਟਨ:

ਅਮਰੀਕੀ ਅਧਿਕਾਰੀ ਮਾਰਗਨ ਆਰਟਾਗਸਲ ਨੇ ਭਾਰਤ ਤੇ ਪਾਕਿਸਤਾਨ ਵੱਲੋਂ ਉਸਾਰੇ ਜਾ ਰਹੇ ਕਰਤਾਰਪੁਰ ਸਾਹਿਬ ਗਲਿਆਰੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਗੁਰੂ ਨਾਨਕ ਦੇਵ ਨਾਲ ਸਬੰਧਤ ਇਸ ਅਸਥਾਨ ਦਾ ਸਿੱਖਾਂ ਲਈ ਖੁੱਲ੍ਹਣਾ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਲਈ ਕਾਫੀ ਅਹਿਮ ਸਾਬਤ ਹੋਵੇਗਾ। ਮਹਿਲਾ ਬੁਲਾਰੇ ਨੇ ਕਿਹਾ ਕਿ ਅਸੀਂ ਇਸ ਕਦਮ ਦੀ ਸ਼ਲਾਘਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜੋ ਕੁਝ ਵੀ ਭਾਰਤ ਤੇ ਪਾਕਿਸਤਾਨ ਦੇ ਲੋਕਾਂ ਦਰਮਿਆਨ ਸਬੰਧਾਂ ਨੂੰ ਉਤਸ਼ਾਹਤ ਕਰਨ ਦਾ ਕੰਮ ਕਰੇਗਾ, ਅਸੀਂ ਉਸ ਦਾ ਖੁੱਲ੍ਹ ਕੇ ਸਮਰਥਨ ਕਰਦੇ ਹਾਂ। ਕਰਤਾਰਪੁਰ ਗਲਿਆਰੇ ਬਾਰੇ ਅਮਰੀਕਾ ਦੀ ਇਹ ਪਹਿਲੀ ਟਿੱਪਣੀ ਹੈ। ਭਾਰਤ ਤੇ ਪਾਕਿਸਤਾਨ ਵੀ ਇਸ ਗਲਿਆਰੇ ਲਈ ਕਾਫੀ ਉਤਸ਼ਾਹਿਤ ਹਨ।

  • Topics :

Related News