ਵੱਖ-ਵੱਖ ਥਾਵਾਂ ਤੋਂ 50 ਕਿਲੋ ਲਿਫ਼ਾਫ਼ੇ ਜ਼ਬਤ ਕੀਤੇ ਗਏ

Oct 02 2019 01:19 PM

ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਨਗਰ ਕੌਂਸਲ ਕਾਦੀਆਂ ਦੇ ਕਾਰਜ ਸਾਧਕ ਅਫ਼ਸਰ ਜਤਿੰਦਰ ਮਹਾਜਨ ਦੀ ਅਗਵਾਈ ਹੇਠ ਨਗਰ ਕੌਂਸਲ ਕਾਦੀਆਂ ਦੇ ਇੰਸਪੈਕਟਰ ਮਨਜਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਨਗਰ ਕੌਂਸਲ ਕਾਦੀਆਂ ਦੀ ਟੀਮ ਵੱਲੋਂ ਕਾਦੀਆਂ ਸ਼ਹਿਰ ਅੰਦਰੋ ਪਲਾਸਟਿਕ ਦੇ ਲਿਫ਼ਾਫ਼ੇ ਜਬਤ ਕੀਤੇ ਗਏ ਅਤੇ ਨਾਲ ਹੀ ਦੁਕਾਨਦਾਰਾਂ ਕੋਲੋਂ ਪਲਾਸਟਿਕ ਦੇ ਲਿਫ਼ਾਫ਼ੇ ਪਾਏ ਜਾਣ ਤੋਂ ਬਾਅਦ ਦੁਕਾਨਦਾਰਾਂ ਨੂੰ ਜੁਰਮਾਨੇ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਕਾਦੀਆਂ ਦੇ ਇੰਸਪੈਕਟਰ ਮਨਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ 50 ਕਿਲੋ ਲਿਫ਼ਾਫ਼ੇ ਜ਼ਬਤ ਕੀਤੇ ਗਏ ਅਤੇ ਨਾਲ ਹੀ ਕੁੱਲ 5 ਹਜ਼ਾਰ ਰੁਪਏ ਦੇ ਜੁਰਮਾਨੇ ਕੀਤੇ ਗਏ। ਜਿਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫ਼ਾਿਫ਼ਆਂ ਦੀ ਵਰਤੋਂ ਨਾ ਕਰਨ ਕਿਉਂਕਿ ਪਲਾਸਟਿਕ ਦੇ ਲਿਫ਼ਾਿਫ਼ਆਂ ਦੇ ਨਾਲ ਪ੍ਰਦੂਸ਼ਣ ਫੈਲਦਾ ਹੈ ਅਤੇ ਇਸ ਨਾਲ ਸ਼ਹਿਰ ਦੇ ਸੀਵਰੇਜ ਵਿਚ ਰੁਕਾਵਟ ਪੈਦਾ ਹੁੰਦੀ ਹੈ, ਜਿਸ ਨਾਲ ਪਾਣੀ ਦੀ ਨਿਕਾਸੀ ਰੁਕ ਜਾਂਦੀ ਹੈ। ਉਨ੍ਹਾਂ ਨਾਲ ਹੀ ਦੁਕਾਨਦਾਰਾਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਪਲਾਸਟਿਕ ਦੇ ਲਿਫ਼ਾਿਫ਼ਆਂ ਦੀ ਵਰਤੋਂ ਨਾ ਕਰਨ ਜੇਕਰ ਕੋਈ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਦਾ ਨਜ਼ਰ ਆਇਆ ਤਾਂ ਉਸ ਉੱਪਰ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਇੰਸਪੈਕਟਰ ਮਨਜਿੰਦਰ ਪਾਲ ਸਿੰਘ, ਸੀਐੱਫ ਨਿਸ਼ਾ ਦੇਵਲ, ਕਮਲਪ੍ਰਰੀਤ ਸਿੰਘ, ਇੰਦਰਪ੍ਰਰੀਤ ਸਿੰਘ, ਮੋਟੀਵੇਟਰ ਕੁਲਵਿੰਦਰ ਕੌਰ, ਮੋਟੀਵੇਟਰ ਮਨਦੀਪ ਕੌਰ, ਸ਼ਾਮ ਲਾਲ, ਰੋਹਿਤ ਭਾਟੀਆ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।

  • Topics :

Related News