ਭਾਰਤ ਤੇ ਪਾਕਿਸਤਾਨ ਦਰਮਿਆਨ ਤਣਾਅ ਲਗਾਤਾਰ ਵਧਦਾ ਜਾ ਰਿਹਾ

Aug 07 2019 02:21 PM

ਇਸਲਾਮਾਬਾਦ:

ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ 'ਤੇ ਭਾਰਤ ਤੇ ਪਾਕਿਸਤਾਨ ਦਰਮਿਆਨ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। Article 370 ਨੂੰ ਬੇਅਸਰ ਕਰਨ ਸਬੰਧੀ ਭਾਰਤ ਦੇ ਫੈਸਲੇ 'ਤੇ ਪਾਕਿਸਤਾਨ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਇਸ ਮੁੱਦੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੌਮੀ ਸੁਰੱਖਿਆ ਕਮੇਟੀ ਦੀ ਇੱਕ ਹੋਰ ਬੈਠਕ ਸੱਦ ਲਈ ਹੈ। ਪਾਕਿਸਤਾਨ ਮੀਡੀਆ ਮੁਤਾਬਕ ਇਸ ਬੈਠਕ ਵਿੱਚ ਭਾਰਤ ਦੇ ਕਸ਼ਮੀਰ 'ਤੇ ਫੈਸਲੇ ਬਾਰੇ ਗੱਲਬਾਤ ਹੋ ਸਕਦੀ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਭਾਰਤ ਵੱਲੋਂ ਆਰਟੀਕਲ ਬੇਅਸਰ ਕਰਨ ਖ਼ਿਲਾਫ਼ ਹਰ ਸੰਭਵ ਵਿਕਲਪ ਦੀ ਵਰਤੋਂ ਕਰੇਗਾ। ਹਾਲਾਂਕਿ ਭਾਰਤ ਨੇ ਵੀ ਪਾਕਿਸਤਾਨ ਦੀ ਹਰ ਹਰਕਤ 'ਤੇ ਤਿੱਖੀ ਨਜ਼ਰ ਰੱਖੀ ਹੋਈ ਹੈ। ਪਾਕਿਸਤਾਨ ਨੇ ਭਾਰਤ ਦੀ ਮੋਦੀ ਸਰਕਾਰ ਵੱਲੋਂ ਕਸ਼ਮੀਰ ਨੂੰ ਵਿਸ਼ੇਸ਼ ਰੁਤਬਾ ਦੇਣ ਵਾਲੇ ਆਰਟੀਕਲ 370 ਨੂੰ ਨਕਾਰਾ ਕਰਨ ਤੇ ਸੂਬੇ ਦੇ ਪੁਨਰਗਠਨ ਦਾ ਸਖ਼ਤ ਵਿਰੋਧ ਕਰਦਿਆਂ ਇਸ ਕਦਮ ਨੂੰ ਇੱਕ ਪਾਸੜ ਦੱਸਿਆ ਸੀ। ਪਾਕਿਸਤਾਨ ਦਾ ਦਾਅਵਾ ਹੈ ਕਿ ਆਰਟੀਕਲ 370 ਨਾਲ ਛੇੜਛਾੜ ਕਰ ਭਾਰਤ ਨੇ ਪੁਲਵਾਮਾ ਜਿਹੇ ਇੱਕ ਹੋਰ ਅੱਤਵਾਦੀ ਹਮਲੇ ਨੂੰ ਸੱਦਾ ਦੇ ਦਿੱਤਾ ਹੈ। ਮੋਦੀ ਸਰਕਾਰ ਦੇ ਇਸ ਕਦਮ ਨਾਲ ਕਸ਼ਮੀਰ ਵਿੱਚ ਹਾਲਾਤ ਹੋਰ ਵੀ ਖ਼ਰਾਬ ਹੋਣਗੇ।

  • Topics :

Related News