ਅਮਰੀਕਾ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਤੇ ਕਾਫੀ ਬਾਰੀਕੀ ਨਾਲ ਨਜ਼ਰ ਰੱਖ ਰਿਹਾ

Aug 06 2019 02:33 PM

ਵਾਸ਼ਿੰਗਟਨ:

ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਸਰਕਾਰ ਵੱਲੋਂ ਧਾਰਾ 370 ਨੂੰ ਹਟਾਏ ਜਾਣ ਤੋਂ ਬਾਅਦ ਜੰਮੂ-ਕਸ਼ਮੀਰ ‘ਤੇ ਕਾਫੀ ਬਾਰੀਕੀ ਨਾਲ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਸਾਰੇ ਪੱਖਾਂ ਤੋਂ ਐਲਓਸੀ ‘ਤੇ ਸ਼ਾਂਤੀ ਤੇ ਸਥਿਰਤਾ ਬਣਾਏ ਰੱਖਣ ਨੂੰ ਕਿਹਾ ਹੈ। ਅਮਰੀਕੀ ਵਿਦੇਸ਼ ਮੰਤਰਾਲਾ ਦੇ ਬਲਾਰੇ ਮੋਰਗਨ ਓਟਰਗਸ ਨੇ ਪਾਕਿਸਤਾਨ ਦਾ ਨਾਂ ਲਏ ਬਿਨਾ ਪੀਟੀਆਈ-ਭਾਸ਼ਾ ਨੂੰ ਕਿਹਾ, “ਅਸੀਂ ਨਿਯੰਤਰਨ ਸੀਮਾ ‘ਤੇ ਸਾਰੇ ਪੱਖਾਂ ਤੋਂ ਸ਼ਾਂਤੀ ਤੇ ਸਥਿਰਤਾ ਬਣਾਏ ਰੱਖਣ ਦੀ ਅਪੀਲ ਕਰਦੇ ਹਾਂ।” ਜੰਮੂ-ਕਸ਼ਮੀਰ ਦੇ ਵਿਸ਼ੇਸ਼ ਸੂਬੇ ਦੇ ਦਰਜੇ ਨੂੰ ਖ਼ਤਮ ਕੀਤੇ ਜਾਣ ਸਬੰਧ ਪੁੱਛੇ ਜਾਣ ‘ਤੇ ਉਨ੍ਹਾਂ ਨੇ ਕਿਹਾ, “ਅਸੀਂ ਜੰਮੂ-ਕਸ਼ਮੀਰ ਦੀਆਂ ਘਟਨਾਵਾਂ ‘ਤੇ ਕਰੀਬ ਤੋਂ ਨਜ਼ਰ ਰੱਖ ਰਹੇ ਹਾਂ। ਅਸੀਂ ਜੰਮੂ ਕਸ਼ਮੀਰ ਦੇ ਸੰਵਿਧਾਨਕ ਦਰਜੇ ‘ਚ ਤਬਦੀਲੀ ਬਾਰੇ ਭਾਰਤ ਦੇ ਐਲਾਨ ਤੇ ਸੂਬੇ ਨੂੰ ਦੋ ਕੇਂਦਰ ਪ੍ਰਸਾਸ਼ਿਤ ਪ੍ਰਦੇਸ਼ਾਂ ‘ਚ ਵੰਡਣ ਦੀ ਪਲਾਨਿੰਗ ਨੂੰ ਮੁੱਖ ਰੱਖਿਆ ਹੈ।” ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਜੰਮੂ-ਕਸ਼ਮੀਰ ‘ਚ ਕਾਰਵਾਈ ਨੂੰ ‘ਪੂਰੀ ਤਰ੍ਹਾਂ ਤੋਂ ਅੰਦਰੂਨੀ ਮਾਮਲਾ’ ਦੱਸਿਆ ਹੈ। ਜਦਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ‘ਚ ਮੱਨੁਖੀ ਅਧਿਕਾਰਾਂ ਦਾ ਉਲੰਘਣ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਬੁਲਾਰੇ ਨੇ ਕਿਹਾ, “ਅਸੀਂ ਜੰਮੂ-ਕਸ਼ਮੀਰ ਦੀਆਂ ਖ਼ਬਰਾਂ ਬਾਰੇ ਫਿਕਰਮੰਦ ਹਾਂ ਤੇ ਲੋਕਾਂ ਦੇ ਅਧਿਕਾਰਾਂ ਦੇ ਸਨਮਾਨ ਤੇ ਪ੍ਰਭਾਵਿਤ ਸਮੂਹਾਂ ਨਾਲ ਚਰਚਾ ਦੀ ਅਪੀਲ ਕਰਦੇ ਹਾਂ।”

  • Topics :

Related News