ਨਾਕੇਬੰਦੀ ਦੌਰਾਨ ਚਾਰ ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ

Jul 20 2019 02:31 PM

ਖੰਨਾ:

ਇੱਥੋਂ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਚਾਰ ਵਿਅਕਤੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਹਾਲਾਂਕਿ, ਇਸ ਦੌਰਾਨ ਉਕਤ ਵਿਅਕਤੀਆਂ ਦਾ ਪੰਜਵਾਂ ਸਾਥੀ ਅਜੈ ਫਰਾਰ ਹੋਣ ਵਿੱਚ ਕਾਮਯਾਬ ਰਿਹਾ। ਚਾਰੇ ਮੁਲਜ਼ਮ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਦੇ ਰਹਿਣ ਵਾਲੇ ਹਨ, ਜਿਨ੍ਹਾਂ ਦੀ ਪਛਾਣ ਸਚਿਨ ਤੋਮਰ, ਭਾਰਤ ਭੂਸ਼ਣ, ਰਾਕੇਸ਼ ਕੁਮਾਰ ਅਤੇ ਸੁੰਦਰ ਸਿੰਘ ਵਜੋਂ ਹੋਈ ਹੈ। ਖੰਨਾ ਦੇ ਐਸਐਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਪੰਜ ਵਿਅਕਤੀ ਕਿਸੇ ਵਾਰਦਾਤ ਨੂੰ ਅਜਾਮ ਦੇਣ ਦੀ ਫਿਰਾਕ ਵਿੱਚ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਇੱਟਾਂ ਦੇ ਭੱਠੇ ਤੋਂ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਉਨ੍ਹਾਂ ਕੋਲੋਂ ਚਾਰ ਪਿਸਤੌਲ, ਚਾਰ ਮੈਗ਼ਜ਼ੀਨ ਤੇ ਅੱਠ ਜਿਊਂਦੇ ਕਾਰਤੂਸ ਅਤੇ ਇੱਕ ਆਈ-10 ਕਾਰ (DL 10 CD 1967) ਬਰਾਮਦ ਕੀਤੀ ਹੈ। ਐਸਐਪੀ ਨੇ ਦੱਸਿਆ ਕਿ ਚਾਰੇ ਮੁਲਜ਼ਮ ਯੂਪੀ ਦੇ ਰਹਿਣ ਵਾਲੇ ਹਨ ਤੇ ਇਨ੍ਹਾਂ ਵਿੱਚੋਂ ਵੀ ਇੱਕ ਮੁਲਜ਼ਮ ਤਿਹਾੜ ਜੇਲ੍ਹ ਤੋਂ ਰਿਹਾਅ ਹੋ ਕੇ ਆਇਆ ਹੈ। ਪੁਲਿਸ ਚਾਰਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਤੇ ਰਿਮਾਂਡ ਹਾਸਲ ਕਰ ਕੇ ਉਨ੍ਹਾਂ ਵੱਲੋਂ ਕੀਤੀ ਜਾਣ ਵਾਲੀ ਵਾਰਦਾਤ ਤੇ ਖੰਨਾ ਵਿੱਚ ਮੌਜੂਦਗੀ ਦੇ ਕਾਰਨ ਜਾਣਨ ਦੀ ਕੋਸ਼ਿਸ਼ ਕਰੇਗੀ।

  • Topics :

Related News