ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਕਸ਼ਮੀਰ 'ਤੇ ਹੁਣ ਪੈਂਤੜੇਬਾਜ਼ੀ 'ਤੇ ਆ ਗਏ

Aug 14 2019 02:44 PM

ਨਵੀਂ ਦਿੱਲੀ:

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੁਣ ਪਾਕਿਸਤਾਨ ਵੱਡੇ ਕਦਮ ਚੁੱਕਣ ਜਾ ਰਿਹਾ ਹੈ। ਅੱਜ 14 ਅਗਸਤ ਨੂੰ ਪਾਕਿਸਤਾਨ ਆਪਣਾ ਸੁਤੰਤਰਤਾ ਦਿਵਸ ਮਨਾ ਰਿਹਾ ਹੈ। ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਮਕਬੂਜ਼ਾ ਕਸ਼ਮੀਰ (ਪੀਓਕੇ) ਦੇ ਦੌਰੇ 'ਤੇ ਹਨ। ਇਮਰਾਨ ਖਾਨ ਮਕਬੂਜ਼ਾ ਕਸ਼ਮੀਰ ਦੀ ਰਾਜਧਾਨੀ ਮੁਜ਼ੱਫਰਾਬਾਦ ਵਿੱਚ ਵਿਧਾਨ ਸਭਾ ਨੂੰ ਸੰਬੋਧਨ ਕਰਨਗੇ। ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ ਮਕਬੂਜ਼ਾ ਕਸ਼ਮੀਰ ਦੀ ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖਾਨ ਉੱਥੇ ਸਾਰੀਆਂ ਪਾਰਟੀਆਂ ਤੇ ਹੁਰੀਅਤ ਕਾਨਫਰੰਸ ਦੇ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਵੀ ਕਰਨਗੇ।ਇਸ ਸਮੇਂ ਦੌਰਾਨ ਪਾਕਿਸਤਾਨ ਨੇ ਵੱਖਵਾਦੀਆਂ ਦੇ ਸਮਰਥਨ ਵਿੱਚ ਕਈ ਰੈਲੀਆਂ ਕੀਤੀਆਂ ਹਨ। ਪਾਕਿਸਤਾਨ ਪਹਿਲਾਂ ਹੀ ਕਹਿ ਚੁੱਕਾ ਹੈ ਕਿ ਜੰਮੂ-ਕਸ਼ਮੀਰ ਤੋਂ ਆਰਟੀਕਲ 370 ਹਟਾਉਣ ਦੇ ਵਿਰੁੱਧ, ਪਾਕਿਸਤਾਨ ਸਰਕਾਰ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ। ਇਸ ਦਿਨ ਭਾਰਤ ਦਾ ਸੁਤੰਤਰਤਾ ਦਿਵਸ ਹੈ।ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਕਸ਼ਮੀਰ 'ਤੇ ਹੁਣ ਪੈਂਤੜੇਬਾਜ਼ੀ 'ਤੇ ਆ ਗਏ ਹਨ। ਸੂਤਰਾਂ ਅਨੁਸਾਰ ਕਈ ਸੰਘੀ ਮੰਤਰੀ ਵੀ ਇਮਰਾਨ ਖਾਨ ਨਾਲ ਕਸ਼ਮੀਰ ਦਾ ਦੌਰਾ ਕਰ ਸਕਦੇ ਹਨ। ਈਦ ਮੌਕੇ ਪਾਕਿਸਤਾਨੀ ਵਿਦੇਸ਼ ਮੰਤਰੀ ਕੁਰੈਸ਼ੀ ਨੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਿਤ ਕੀਤਾ ਜਿਸ ਵਿੱਚ ਉਨ੍ਹਾਂ ਦੱਸਿਆ ਸੀ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ 14 ਅਗਸਤ ਨੂੰ ਮੁਜ਼ੱਫਰਾਬਾਦ ਦਾ ਦੌਰਾ ਕਰਨ ਜਾ ਰਹੇ ਹਨ।

  • Topics :

Related News