ਡਿਪਟੀ ਕਮਿਸ਼ਨਰ ਆਪਣੇ ਇਲਾਕੇ ਵਿੱਚ 10 ਕਰੋੜ ਤਕ ਦੇ ਨਿਵੇਸ਼ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਸਕਦੇ

Jul 13 2019 01:51 PM

ਚੰਡੀਗੜ੍ਹ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਡਿਪਟੀ ਕਮਿਸ਼ਨਰ ਆਪਣੇ ਇਲਾਕੇ ਵਿੱਚ 10 ਕਰੋੜ ਤਕ ਦੇ ਨਿਵੇਸ਼ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਸਕਦੇ ਹਨ। ਕੈਪਟਨ ਸਰਕਾਰ ਦਾ ਵਿਸ਼ਵਾਸ ਹੈ ਕਿ ਇਸ ਯੋਜਨਾ ਨਾਲ ਛੋਟੇ ਕਾਰੋਬਾਰੀਆਂ ਨੂੰ ਵੱਡਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਡੀਸੀਜ਼ ਨਾਲ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਵੱਖ-ਵੱਖ ਪ੍ਰੋਗਰਾਮ ਤੇ ਪ੍ਰਾਜੈਕਟਾਂ ਨੂੰ ਡੀਸੀ ਪ੍ਰਵਾਨਗੀ ਦੇ ਸਕਦੇ ਹਨ, ਜਿਨ੍ਹਾਂ ਦੀ ਲਾਗਤ 10 ਕਰੋੜ ਤੋਂ ਵੱਧ ਨਾ ਹੋਵੇ। ਇਸ ਦੇ ਨਾਲ ਹੀ ਕੈਪਟਨ ਨੇ ਡੀਸੀਜ਼ ਨੂੰ ਵੱਖ-ਵੱਖ ਕਾਰਜਾਂ ਦੀ ਨਿਗਰਾਨੀ ਵੱਲ ਧਿਆਨ ਦੇਣ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡੀਸੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਾਰੀ ਵੱਖ-ਵੱਖ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਕਰਨ। ਮੁੱਖ ਮੰਤਰੀ ਨੇ ਸਾਫ ਸਫਾਈ ਤੇ ਬਰਸਾਤਾਂ ਤੋਂ ਪਹਿਲਾਂ ਛੱਪੜਾਂ ਦੀ ਸਫਾਈ ਵੱਲ ਵੀ ਉਚੇਚਾ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਇਸ ਮੌਕੇ ਘਰੇਲੂ ਪੱਧਰ 'ਤੇ ਗਿੱਲਾ ਤੇ ਸੁੱਕਾ ਕੂੜਾ ਵੱਖ ਕਰਨ ਤੇ ਉਸ ਦੀ ਚੁਕਾਈ ਤੇ ਨਿਬੇੜੇ ਲਈ ਵਿਸ਼ੇਸ਼ ਯੋਜਨਾ ਦਾ ਐਲਾਨ ਵੀ ਕੀਤਾ।

  • Topics :

Related News