ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ

Mar 25 2019 03:38 PM

ਅੰਮ੍ਰਿਤਸਰ:

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਵਾਲੇ ਦਸਤਾਵੇਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੱਤ ਮੈਂਬਰੀ ਜਾਂਚ ਕਮੇਟੀ ਨੂੰ ਸੌਂਪ ਦਿੱਤੇ ਗਏ ਹਨ। ਅਜਿਹੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਵੱਲੋਂ ਸੌਂਪੇ ਗਏ ਦਸਤਾਵੇਜ਼ਾਂ ਵਿੱਚ ਡੇਰਾ ਸਿਰਸਾ ਵੱਲੋਂ ਭੇਜਿਆ ਗਿਆ ਪੱਤਰ ਵੀ ਸ਼ਾਮਲ ਹੈ, ਜਿਸ ਦੇ ਆਧਾਰ 'ਤੇ ਮੁਆਫ਼ੀ ਦਿੱਤੀ ਗਈ ਸੀ। ਹਾਲਾਂਕਿ, ਉਨ੍ਹਾਂ ਦਾ ਦਾਅਵਾ ਹੈ ਕਿ ਡੇਰੇ ਤੋਂ ਮਿਲੇ ਪੱਤਰ ਵਿੱਚ ਕਿਤੇ ਵੀ ਖਿਮਾ ਜਾਚਨਾ ਦਾ ਜ਼ਿਕਰ ਨਹੀਂ ਸੀ।

  • Topics :

Related News