ਇਸ ਵਾਰ ਝੋਨੇ ਦੀ ਲਵਾਈ 20 ਦੀ ਬਜਾਏ 13 ਜੂਨ ਤੋਂ ਸ਼ੁਰੂ

May 07 2019 03:46 PM

ਚੰਡੀਗੜ੍ਹ:

ਲੋਕ ਸਭਾ ਚੋਣਾਂ ਕਰਕੇ ਕੈਪਟਨ ਸਰਕਾਰ ਕਿਸਾਨਾਂ ਦੇ ਜ਼ਿੱਦ ਅੱਗੇ ਝੁਕ ਗਈ ਹੈ। ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਲਵਾਈ 20 ਦੀ ਬਜਾਏ 13 ਜੂਨ ਤੋਂ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਪਹਿਲੀ ਜੂਨ ਤੋਂ ਹੀ ਝੋਨੇ ਦੀ ਲਵਾਈ ਦਾ ਐਲਾਨ ਕਰ ਦਿੱਤਾ ਸੀ ਜਿਸ ਕਰਕੇ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਟਕਰਾਅ ਦਾ ਮਾਹੌਲ ਬਣ ਗਿਆ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਲਵਾਈ 20 ਜੂਨ ਦੀ ਥਾਂ ਹਫ਼ਤਾ ਪਹਿਲਾਂ 13 ਜੂਨ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਹੁਣ ਵੇਖਣਾ ਹੋਏਗੀ ਕਿ ਕਿਸਾਨ ਜਥੇਬੰਦੀਆਂ ਕੈਪਟਨ ਦੇ ਇਸ ਪੇਸ਼ਕਸ਼ ਨੂੰ ਮੰਨਦੀਆਂ ਹਨ ਜਾਂ ਫਿਰ ਪਹਿਲੀ ਜੂਨ ਤੋਂ ਹੀ ਝੋਨੇ ਦੀ ਲੁਆਈ ਸ਼ੁਰੂ ਕਰਦੀਆਂ ਹਨ। ਸਰਕਾਰੀ ਨੀਤੀ ਮੁਤਾਬਕ ਝੋਨੇ ਦੀ ਲੁਆਈ 20 ਜੂਨ ਤੋਂ ਸ਼ੁਰੂ ਕਰਨ ਦੀ ਇਜਾਜ਼ਤ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਦਾ ਅਸਰ ਝਾੜ 'ਤੇ ਪੈਂਦਾ ਹੈ ਤੇ ਝੋਨੇ ਵਿੱਚ ਨਮੀ ਵਧਣ ਕਰਕੇ ਮੰਡੀਆਂ ਵਿੱਚ ਵੀ ਸਮੱਸਿਆ ਆਉਂਦੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਐਲਾਨ ਕੀਤਾ ਕਿ ਬੇਮੌਸਮੇ ਮੀਂਹ ਤੇ ਮੁੱਖ ਲਾਈਨਾਂ ਤੋਂ ਬਿਜਲੀ ਸਪਾਰਕ ਹੋਣ ਨਾਲ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ। ਅੱਗ ਜਾਂ ਹੋਰ ਕਾਰਨਾਂ ਨਾਲ ਹੋਏ ਨੁਕਸਾਨ ਦਾ ਉਨ੍ਹਾਂ ਦੇ ਰਾਹਤ ਫੰਡ ਵਿੱਚੋਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਉਹ ਹਰ ਪੀੜਤ ਕਿਸਾਨ ਨੂੰ ਮੁਆਵਜ਼ਾ ਦੇਣਗੇ।

  • Topics :

Related News