ਮੌਸਮ ਵਿਭਾਗ ਨੇ ਇੱਕ ਵਾਰ ਫੇਰ ਅਲਰਟ ਜਾਰੀ ਕੀਤਾ

ਨਵੀਂ ਦਿੱਲੀ:

ਪੱਛਮੀ ਗੜਬੜੀ ਕਰਕੇ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਇਸ ਬਾਰੇ ਮੌਸਮ ਵਿਭਾਗ ਨੇ ਇੱਕ ਵਾਰ ਫੇਰ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤਕ ਮੌਸਮ ਖ਼ਰਾਬ ਰਹੇਗਾ। ਪੱਛਮੀ ਗੜਬੜੀ ਕਰਕੇ ਤੇਜ਼ ਹਵਾਵਾਂ ਤੇ ਬਾਰਸ਼ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅੱਜ ਦਿਨ ‘ਚ 60-70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚਲਣ ਤੇ ਦੂਜੇ ਦਿਨ ਯਾਨੀ 18 ਅਪਰੈਲ ਨੂੰ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਬਾਰਸ਼ ਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਬਾਰਸ਼ ਤੇ ਤੇਜ਼ ਹਵਾਵਾਂ ਚੱਲਣ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਬਾਰਸ਼ ਤੇ ਹਵਾ ਨੇ ਕਿਸਾਨਾਂ ਦਾ ਵੱਡਾ ਨੁਕਸਾਨ ਕੀਤਾ ਹੈ। ਹਵਾਵਾਂ ਪੱਛਮ ਤੋਂ ਪੂਰਬ ਵੱਲ ਜਾਂਦੀ ਹੈ। ਇਸ ਲਈ ਇਸ ਨੂੰ ਪੱਛਮੀ ਗੜਬੜ ਦਾ ਨਾਂ ਦਿੱਤਾ ਗਿਆ ਹੈ।

  • Topics :

Related News