ਇਸ ਵਾਰ ਰੱਖਿਆ ਬਜਟ ਤਿੰਨ ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰ ਦਿੱਤਾ ਗਿਆ

ਨਵੀਂ ਦਿੱਲੀ:

ਕਾਰਜਕਾਰੀ ਵਿੱਤ ਮੰਤਰੀ ਪਿਊਸ਼ ਗੋਇਲ ਨੇ ਅਗਲੀ ਸਰਕਾਰ ਬਣਤ ਤੋਂ ਪਹਿਲਾਂ ਦੇ ਸਮੇਂ ਲਈ ਬਜਟ ਪੇਸ਼ ਕੀਤਾ, ਜਿਸ ਵਿੱਚ ਰੱਖਿਆ ਖੇਤਰ ਲਈ ਵੱਡਾ ਐਲਾਨ ਕੀਤਾ ਹੈ। ਪਿਊਸ਼ ਗੋਇਲ ਨੇ ਲੋਕ ਸਭਾ ਵਿੱਚ ਬਜਟ ਭਾਸ਼ਣ ਦਿੰਦਿਆਂ ਕਿਹਾ ਕਿ ਇਸ ਵਾਰ ਰੱਖਿਆ ਬਜਟ ਤਿੰਨ ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਸਾਡੇ ਫ਼ੌਜੀ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਦੇ ਹਨ ਅਤੇ ਅਸੀਂ ਉਨ੍ਹਾਂ ਨੂੰ ਸੁਰੱਖਿਅਤ ਰੱਖਣ ਲਈ ਰੱਖਿਆ ਲਈ ਬਜਟ ਵਿੱਚ ਤਿੰਨ ਲੱਖ ਕਰੋੜ ਰੁਪਏ ਤੋਂ ਵੱਧ ਰੱਖੇ ਗਏ ਹਨ, ਜੋ ਹੁਣ ਤਕ ਸਭ ਤੋਂ ਵੱਧ ਹਨ। ਗੋਇਲ ਨੇ ਕਿਹਾ ਕਿ ਸਰਕਾਰ ਇੱਕ ਰੈਂਕ, ਇੱਕ ਪੈਨਸ਼ਨ ਨੂੰ ਲਾਗੂ ਕਰ ਚੁੱਕੀ ਹੈ, ਜਿਸ ਨਾਲ 35,000 ਕਰੋੜ ਰੁਪਏ ਤਕ ਦੀ ਪੈਨਸ਼ਨ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਆਪਣੇ ਭਾਸ਼ਣ ਵਿੱਚ ਕੇਂਦਰੀ ਵਿੱਤ ਮੰਤਰੀ ਨੇ ਦੇਸ਼ ਦੀ ਜਨਤਾ ਲਈ ਟੈਕਸ ਛੋਟ, ਰੇਲਵੇ ਲਈ ਰਾਹਤ ਪੈਕੇਜ, ਗੈਰ ਸੰਗਠਿਤ ਮਜ਼ਦੂਰਾਂ ਲਈ ਪੈਨਸ਼ਨ ਦਾ ਐਲਾਨ ਵੀ ਕੀਤਾ ਹੈ।

  • Topics :

Related News