ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ-ਡਾ. ਅਮਰੀਕ ਸਿੰਘ

Dec 06 2018 03:43 PM

ਪਠਾਨਕੋਟ

 ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਤਕਨੀਕਾਂ ਅਪਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਣ ਪ੍ਰਾਪਤ ਕਰ ਸਕੀਏ ਅਤੇ ਪੰਜਾਬ ਨੂੰ ਤੰਦਰੁਸਤ ਬਣਾ ਸਕੀਏ। ਇਹ ਵਿਚਾਰ ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ(ਸ.ਮ.)  ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਠਾਕੁਰ ਅਵਤਾਰ ਸਿੰਘ  ਸਹਿਯੋਗ ਨਾਲ ਮਨਾਏ ਗਏ ਵਿਸ਼ਵ ਮਿੱਟੀ ਦਿਵਸ ਮੌਕੇ ਇੱਕਤਰ ਕਿਸਾਨਾਂ ਅਤੇ ਨੂੰ ਸੰਬੋਧਨ ਕਰਦਿਆਂ ਕਹੇ। ਇਸ ਮੌਕੇ ਡਾ. ਅਮਰੀਕ ਸਿੰਘ ਭੌਂ ਪਰਖ ਅਫਸਰ, ਸ੍ਰੂ ਗੁਰਦਿੱਤ ਸਿੰਘ,ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਲਵ ਕੁਮਾਰ, ਅਰਮਾਨ ਮਹਾਜਨ,ਸਾਹਿਲ ਮਹਾਜਨ,ਸੁਖਜਿੰਦਰ ਸਿੰਘ ਏ ਟੀ ਐਮ,ਅੰਸ਼ੁਮਨ ਸ਼ਰਮਾ,ਸੁਦੇਸ਼ ਕੁਮਾਰ,ਜੀਵਨ ਲਾਲ,ਵਿਜੇ ਕੁਮਾਰ,ਰਘਬੀਰ ਸਿੰਘ,ਬ੍ਰਹਮ ਦਾਸ,ਗੌਰਵ ਕੁਮਾਰ,ਮਦਨ ਲਾਲ,ਯੁਧਵੀਰ ਸਿੰਘ,ਹਰਦੇਵ ਸਿੰਘ,ਸੁਰਜੀਤ ਸਿੰਘ, ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।                ਡਾ. ਹਰਿੰਦਰ ਸਿੰਘ ਬੈਂਸ  ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਵੱਲੋਂ ਮਹਿਸੂਸ ਕੀਤਾ ਗਿਆ ਕਿ ਮਿੱਟੀ ਹੀ ਅਜਿਹੀ ਕੁਦਰਤ ਵੱਲੋਂ ਬਖਸ਼ੀ ਅਨਮੋਲ ਦਾਤ ਹੈ ਜਿਸ ਤੋਂ ਭੋਜਨ,ਪਾਣੀ ,ਲੱਕੜ ਆਦਿ ਅਨੇਕਾਂ ਮਨੁੱਖੀ ਜੀਵਨ ਲਈ ਲੋੜੀਦੇ ਪਦਾਰਥ ਮਿਲਦੇ ਹਨ ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ। ਉਨਾਂ ਕਿਹਾ ਕਿ ਮਿੱਟੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਯੁਕਤ ਰਾਸ਼ਟਰ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਹਰ ਸਾਲ 5 ਦਸੰਬਰ ਨੂੰ ਵਿਸਵ ਮਿੱਟੀ ਦਿਵਸ ਮਨਾਇਆ ਜਾਵੇ ਤਾਂ ਜੋ ਕਿਸਾਨਾ ਅਤੇ ਹੋਰਨਾਂ ਲੋਕਾਂ ਅੰਦਰ ਜਾਗਰੁਕਤਾ ਪੈਦਾ ਕੀਤੀ ਜਾ ਸਕੇ। ਡਾ. ਅਮਰੀਕ ਸਿੰਘ ਨੇ ਮਿੱਟੀ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨਾਂ ਕਰਨ ਪੰਜਾਂ ਦਰਿਆਵਾਂ ਦੀ ਜਰਖੇਜ਼ ਮਿੱਟੀ ਬੰਜਰ ਬਨਣ ਦੇ ਨੇੜੇ ਪਹੁੰਚ ਗਈ ਹੈ ਅਤੇ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਨ ਪ੍ਰਾਪਤ ਕਰ ਸਕੀਏ।ਉਨਾਂ ਕਿਹਾ ਕਿ ਮਿੱਟੀ ਦੀ ਉਤਪਾਦਨ ਸ਼ਕਤੀ ਲਗਾਤਾਰ ਖਤਮ ਹੋ ਰਹੀ ਹੈ।ਉਨਾਂ ਕਿਹਾ ਕਿ ਖੇਤੀ ਮਾਹਿਰਾਂ ਅਨੁਸਾਰ ਕਿਸੇ ਵੀ ਫਸਲ ਦੀ ਸਫਲ ਕਾਸ਼ਤ ਲਈ ਜ਼ਰੂਰੀ ਹੈ ਕਿ ਨਾਈਟਰੋਜਨ,ਫਾਸਫੋਰਸ ਅਤੇ ਪੋਟਾਸ਼ ਖਾਦਾਂ ਦੀ ਵਰਤੋਂ ਅਨੁਪਾਤ 4:2:1 ਹੋਣਾ ਚਾਹੀਦਾ ਜਦ ਕਿ ਇਸ ਵਕਤ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੇਵਲ ਫਾਸਫੋਰਸ ਅਤੇ ਨਾਈਟਰੋਜਨ ਖਾਦਾਂ ਦੀ ਹੀ ਵਰਤੋਂ ਕੀਤੀ ਜਾਦੀ ਹੈ।ਉਨਾਂ ਕਿਹਾ ਕਿ ਮਿਆਰੀ ਉਤਪਾਦਨ ਲੈਣ ਲਈ ਸੰਤੁਲਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਅਗਰ ਅਸੀਂ ਜਾਗਰੁਕ ਹੋਵੇਗੇ ਤੱਦ ਹੀ ਪੰਜਾਬ ਨੂੰ ਤੰਦਰੁਸਤ ਬਣਾਇਆ ਜਾ ਸਕਦਾ ਹੈ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ।  ਸ਼੍ਰੀ ਗੁਰਦਿੱਤ ਸਿੰਘ ਨੇ ਕਿਹਾ ਕਿ ਸ਼ਹਿਰਾਂ ਵਿੱਚ ਸੀਵਰੇਜ ਦੇ ਅਣਸੋਧੇ ਪਾਣੀ ਦੇ ਦਰਿਆਵਾਂ ਦੇ ਪਾਣੀ ਨਾਲ ਮਿਲ ਕੇ ਜ਼ਮੀਨ ਵਿੱਚ ਜੀਰਨ ਨਾਲ ਮਿੱਟੀ ਦੀ ਪ੍ਰਦੂਸ਼ਤਤਾ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ,ਜੋ ਮਨੁੱਖੀ ਸਿਹਤ ਲਈ ਬਹੁਤ ਮਾੜਾ ਹੈ। ਉਨਾਂ ਕਿਸਾਨਾਂ ਨੂੰ ਫਸਲਾਂ ਦੀ ਜ਼ਰੂਰਤ ਅਨੁਸਾਰ ਖਾਦਾਂ ਅਤੇ ਕੀਟ ਨਾਸ਼ਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ ਤਾਂ ਸਾਨੂੰ ਸ਼ੁੱਧ ਭੋਜਨ ਪੈਦਾ ਕਰਨ ਲਈ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਦੇਸੀ ਖਾਦਾਂ ਦੀ ਵਰਤੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਜਲਾਇਆਂ ਜ਼ਮੀਨ ਵਿੱਚ ਵਾਹੁਣ ਨੂੰ ਉਤਸ਼ਾਹਿਤ ਕਰਨਾ ਹੋਵੇਗਾ। ਅਗਾਂਹਵਧੂ ਕਿਸਾਨ ਗੌਰਵ ਕੁਮਾਰ ਨੇ ਆਪਣੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਜੇਕਰ ਹੁਣ ਵੀ ਅਸੀਂ ਨਾਂ ਸੰਭਲੇ ਤਾਂ ਬਹੁਤ ਦੇਰ ਹੋ ਜਾਵੇਗੀ ਜਿਸ ਕਰਕੇ ਭਵਿੱਖ ਦੀ ਕਿਸਾਨੀ ਸਾਨੂੰ ਕਾਫ ਨਹੀਂ ਕਰੇਗੀ।ਸ਼੍ਰ ਅੰਸ਼ੁਮਨ ਕੁਮਾਰ ਨੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਤੇ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ।ਇਸ ਮੌਕੇ ਹਾਜ਼ਰ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਵੀ ਵੰਡੇ ਗਏ ।

  • Topics :

Related News