15 ਦਸੰਬਰ ਤੱਕ ਆਪਣਾ ਅਸਲਾ ਜਮ•ਾਂ ਕਰਵਾਉਣ

Dec 13 2018 03:07 PM

ਪਠਾਨਕੋਟ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਵਧੀਕ ਜ਼ਿਲ•ਾ ਮੈਜਿਸਟਰੇਟ ਪਠਾਨਕੋਟ ਨੇ ਜ਼ਿਲ•ਾ ਪਠਾਨਕੋਟ ਦੀ ਹਦੂਦ ਅੰਦਰ ਪੰਚਾਇਤੀ ਚੋਣ ਪ੍ਰਕ੍ਰਿਆ ਦੇ ਸ਼ੁਰੂ ਤੋਂ ਲੈ ਕੇ ਅੰਤ ਤੱਕ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਹਥਿਆਰ ਚੁੱਕ ਕੇ ਤੁਰਨ/ਫਿਰਨ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਜ਼ਿਲ•ੇ ਦੇ ਸਮੂਹ ਅਸਲਾਧਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣਾ-ਆਪਣਾ ਅਸਲਾ 15 ਦਸੰਬਰ, 2018 ਨੂੰ ਸ਼ਾਮ 5 ਵਜੇ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ਅਸਲਾ ਡੀਲਰਾਂ ਪਾਸ ਹਰ ਹਾਲਤ ਵਿੱਚ ਜਮ•ਾਂ ਕਰਵਾਉਣ। ਅਸਲਾ ਮਿੱਥੇ ਸਮੇਂ 'ਤੇ ਜਮ•ਾਂ ਨਾ ਕਰਵਾਉਣ ਦੀ ਸੂਰਤ ਵਿੱਚ ਜਾਬਤਾ ਫੌਜਦਾਰੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਲਾਇਸੰਸ ਰੱਦ ਕਰ ਦਿੱਤੇ ਜਾਣਗੇ। ਉਨ•ਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸਨਲ, ਪੈਰਾ ਮਿਲਟਰੀ ਫੋਰਸਜ਼, ਡਿਊਟੀ ਤੇ ਤਾਇਨਾਤ ਪੁਲਿਸ ਕਰਮਚਾਰੀ ਅਤੇ ਜ਼ਿਲ•ੇ ਵਿੱਚ ਸਥਿਤ ਬੈਂਕਾਂ ਦੀ ਰਾਖੀ ਕਰਨ ਵਾਲੇ ਅਸਲਾ ਲਾਇਸੰਸੀਆਂ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 15 ਦਸੰਬਰ, 2018 ਤੋਂ 2 ਜਨਵਰੀ, 2019 ਤੱਕ ਲਾਗੂ ਰਹੇਗਾ। 

  • Topics :

Related News