ਸੈਮੀਨਾਰ ਲਗਾ ਕੇ ਘੱਟ ਗਿਣਤੀ ਵਰਗ ਲੋਕਾਂ ਨੂੰ ਦਿੱਤੀ ਵੱਖ ਵੱਖ ਵਿਭਾਗਾਂ ਵਿੱਚ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ

Feb 09 2019 03:03 PM

ਪਠਾਨਕੋਟ

ਜਿਲ•ਾ ਭਲਾਈ ਦਫਤਰ ਪਠਾਨਕੋਟ ਵੱਲੋਂ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕਰਨ ਲਈ ਅਤੇ ਉਨ•ਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ ਸ. ਸੁਖਵਿੰਦਰ ਸਿੰਘ ਜਿਲ•ਾ ਭਲਾਈ ਅਫਸ਼ਰ ਦੀ ਪ੍ਰ੍ਰਧਾਨਗੀ ਵਿੱਚ ਇੱਕ ਵਿਸ਼ੇਸ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਸ੍ਰੀ ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।  ਇਸ ਮੋਕੇ ਤੇ ਸਰਵਸ੍ਰੀ ਵਿਕਰਟਰ ਮਸੀਹ, ਮਨਜੀਤ ਮੱਲ ਪ੍ਰਿੰਸੀਪਲ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ , ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀ ਵੀ ਹਾਜ਼ਰ ਹੋਏ।  ਸੈਮੀਨਾਰ ਦੋਰਾਨ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵੱਖ ਵੱਖ ਵਿਭਾਗਾਂ ਅੰਦਰ ਸਬੰਧਤ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੋਕੇ ਤੇ ਸ੍ਰੀ ਮੁਨੱਵਰ ਮਸੀਹ ਚੈਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਦੱਸਿਆ ਕਿ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਲਈ ਹਰੇਕ ਜਿਲ•ੇ ਅੰਦਰ ਇੱਕ ਨੋਡਲ ਅਧਿਕਾਰੀ ਲਗਾਉਂਣ ਦੀ ਜਰੂਰਤ ਸਮਝਦੇ ਹੋਏ ਜਿਲ•ਾ ਭਲਾਈ ਅਫਸ਼ਰ ਪਠਾਨਕੋਟ ਨੂੰ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਲਈ ਜਿਲ•ਾ ਨੋਡਲ ਅਧਿਕਾਰੀ ਵੀ ਨਿਯੁਕਤ ਕੀਤਾ ਹੋਇਆ ਹੈ। ਇਸ ਲਈ ਈਸਾਈ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਨੂੰ ਅਗਰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਇਨ•ਾਂ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਸਿਕਾਇਤ ਦੇ ਸਕਦੇ ਹਨ। ਉਨ•ਾਂ ਕਿਹਾ ਕਿ ਅੱਜ ਦੇ ਸੈਮੀਨਾਰ ਦੋਰਾਨ ਜਿਲ•ਾ ਪੁਲਿਸ ਅਧਿਕਾਰੀਆਂ ਵੱਲੋਂ ਵੀ ਭਰੋਸਾ ਦਿੱਤਾ ਗਿਆ ਹੈ ਕਿ ਪੁਲਿਸ ਵੱਲੋਂ ਅਗਰ ਕਿਸੇ ਕਿਸਮ ਦਾ ਇਨਸਾਫ ਨਹੀਂ ਮਿਲਦਾ ਦਾ ਇਹ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਹਰੇਕ ਵਿਅਕਤੀ ਨੂੰ ਇਨਸਾਫ ਮਿਲ ਸਕੇ। ਇਸ ਮੋਕੇ ਤੇ ਜਿਲ•ਾ ਪਠਾਨਕੋਟ ਅੰਦਰ ਚਲਾਏ ਜਾ ਰਹੇ ਸਿੱਖਿਆ ਸੰਸਥਾਵਾਂ ਵੱਲੋਂ ਵੀ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਅਸੀਂ ਕਿਸ ਤਰ•ਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਸਕਦੇ ਹਾਂ । 

  • Topics :

Related News