ਸੰਨੀ ਦਿਓਲ ਦੇ ਪੱਖ ਵਿਚ ਵਿੱਢੀ ਡੋਰ ਟੂ ਡੋਰ ਮੁਹਿੰਮ

May 09 2019 04:01 PM

ਪਠਾਨਕੋਟ

ਭਾਜਪਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਦੇ ਸਾਬਕਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਸ ਉਮੀਦ ਨਾਲ ਹਲਕਾ ਗੁਰਦਾਸਪੁਰ ਦੇ ਲੋਕਾਂ ਨੇ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਡੇਢ ਸਾਲ ਪਹਿਲਾਂ ਸੰਸਦ ਵਿਚ ਭੇਜਿਆ ਸੀ, ਉਹ ਲੋਕਾਂ ਦੀ ਇਕ ਵੀ ਉਮੀਦ 'ਤੇ ਖਰਾ ਨਹੀਂ ਉਤਰ ਸਕਿਆ | ਅੱਜ ਇਥੇ ਭਾਜਪਾ ਅਕਾਲੀ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੇ ਪੱਖ ਵਿਚ ਵਿੱਢੀ ਡੋਰ ਟੂ ਡੋਰ ਮੁਹਿੰਮ ਦੌਰਾਨ ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਆਪਣੇ ਕਾਰਜਕਾਲ ਦੌਰਾਨ ਸੂਬੇ ਵਿਚ ਉਸੇ ਦੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਗੁਰਦਾਸਪੁਰ ਹਲਕੇ ਵਿਚ ਇਕ ਵੀ ਕੰਮ ਨਹੀਂ ਕਰਵਾਇਆ | ਪਠਾਨਕੋਟ ਦੇ ਦਿਹਾਤੀ ਮੰਡਲ ਦੇ 18 'ਚ ਭਾਜਪਾ ਆਗੂ ਨੇ 10 ਪਿੰਡਾਂ ਵਿਚ ਜਾ ਕੇ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਕਈ ਥਾਵਾਂ 'ਤੇ ਲੋਕਾਂ ਦੇ ਇਕੱਠ ਨੂੰ ਵੀ ਸੰਬੋਧਨ ਕੀਤਾ | ਇਸ ਤੋਂ ਇਲਾਵਾ ਵਾਰਡ ਨੰਬਰ 45 ਅਤੇ 10 ਦੇ ਵੋਟਰਾਂ ਨਾਲ ਰਾਬਤਾ ਕਾਇਮ ਕਰਕੇ ਸੰਨੀ ਦਿਓਲ ਦੇ ਹੱਕ ਵਿਚ ਭੁਗਤਣ ਦੀ ਅਪੀਲ ਕੀਤੀ | ਇਸ ਪ੍ਰਚਾਰ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤੀ ਜਨਤਾ ਪਾਰਟੀ ਨਾਲ ਚੱਟਾਨ ਵਾਂਗ ਖੜੇ ਹਨ | 

  • Topics :

Related News