ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਵਿਚਾਰ ਚਰਚਾ

May 09 2019 04:01 PM

ਪਠਾਨਕੋਟ,

ਵਪਾਰ ਮੰਡਲ ਪਠਾਨਕੋਟ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਨਰੇਸ਼ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪ੍ਰਦੇਸ਼ ਕਾਰਜਕਾਰਨੀ ਮੈਂਬਰ ਭਾਰਤ ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਦੌਰਾਨ ਵਪਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਪਠਾਨਕੋਟ ਵਾਸੀਆਂ ਅਤੇ ਵਪਾਰੀਆਂ ਦੀ ਮੰਗ ਨੂੰ ਇਕ ਵਾਰ ਫਿਰ ਤੋਂ ਪੇਸ਼ ਕੀਤਾ ਗਿਆ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਦੇਸ਼ ਕਾਰਜਕਾਰਨੀ ਮੈਂਬਰ ਭਾਰਤ ਮਹਾਜਨ ਨੇ ਦੱਸਿਆ ਕਿ ਜ਼ਿਲੇ੍ਹ 'ਚ ਹਰ ਉਹ ਸਹੂਲਤ ਉਪਲਬਧ ਹੋਣੀ ਚਾਹੀਦੀ ਹੈ ਜਿਸ ਨਾਲ ਇਸ ਨੂੰ ਟੂਰਿਸਟ ਹੱਬ ਦੇ ਤੌਰ 'ਤੇ ਵਿਕਸਿਤ ਕੀਤਾ ਜਾ ਸਕੇ | ਇਸ ਨਾਲ ਜਿੱਥੇ ਸਰਕਾਰ ਦੀ ਆਮਦਨੀ 'ਚ ਵਾਧਾ ਹੋਵੇਗਾ ਉੱਥੇ ਜ਼ਿਲੇ੍ਹ ਦੇ ਸਮੂਹ ਵਪਾਰੀਆਂ ਦੀ ਆਰਥਿਕ ਹਾਲਤ 'ਚ ਵੀ ਸੁਧਾਰ ਹੋਵੇਗਾ | ਇਸ ਮੌਕੇ ਵਪਾਰ ਮੰਡਲ ਦੇ ਚੇਅਰਮੈਨ ਚਾਚਾ ਵੇਦ ਪ੍ਰਕਾਸ਼ ਅਤੇ ਜਨਰਲ ਸਕੱਤਰ ਰਾਜੇਸ਼ ਪੁਰੀ ਆਦਿ ਹਾਜ਼ਰ ਸਨ

  • Topics :

Related News