ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ•, ਪਠਾਨਕੋਟ ਵਿਖੇ ਕੀਤਾ ਗਿਆ ਦੌਰਾ

May 14 2019 03:57 PM

 

ਪਠਾਨਕੋਟ

 ਜਤਿੰਦਰ ਪਾਲ ਸਿੰਘ, ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ•, ਪਠਾਨਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ  ਸ਼੍ਰੀ  ਜਤਿੰਦਰ ਪਾਲ ਸਿੰਘ, ਸਕੱਤਰ, ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਜੀ ਵੱਲੋਂ ਸਬ-ਜੇਲ•, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ। ਇਸ ਦੌਰਾਨ ਜਿਨ•ਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸ਼੍ਰੀ  ਬਲਵਿੰਦਰ ਸਿੰਘ, ਜੇਲ• ਸੁਪਰਡੈਂਟ ਵੀ ਮੋਜੂਦ ਸਨ।  

  • Topics :

Related News