ਮਿਸਨ ਤੰਦਰੁਸਤ ਪੰਜਾਬ ” ਅਧੀਨ ਪਿੰਡ ਪੰਜੂਪੁਰ ਵਿਖੇ ਕਰਵਾਇਆ ਗਿਆ ਸੈਮੀਨਾਰ

Jun 21 2019 02:14 PM

ਪਠਾਨਕੋਟ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਾਡੀ ਸਾਰਿਆਂ ਦੀ ਜਿਮ•ਦਾਰੀ ਬਣਦੀ ਹੈ ਅਸੀਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਲਾਭ ਪ੍ਰਾਪਤ ਕਰਦੇ ਹੋਏ ਘਰ•ਾਂ ਦੇ ਅੰਦਰ ਪਖਾਨਿਆਂ ਦਾ ਨਿਰਮਾਣ ਕਰੀਏ ਅਤੇ ਖੁਲੇ ਵਿੱਚ ਪਖਾਨਾਂ ਜਾਣ ਦੀ ਸੋਚ ਨੂੰ ਬਦਲੀਏ। ਇਹ ਪ੍ਰਗਟਾਵਾ ਸ੍ਰੀਮਤੀ ਮਨਿੰਦਰ ਕੋਰ ਡੀ.ਐਲ.ਸੀ. ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਨੇ ਬਲਾਕ ਪਠਾਨਕੋਟ ਦੇ ਪਿੰਡ ਪੰਜੂਪਰ ਵਿਖੇ ਪੰਜਾਬ ਸਰਕਾਰ ਦੇ “ਮਿਸ਼ਨ ਤੰਦਰੁਸਤ ਪੰਜਾਬ” ਅਧੀਨ ਲਗਾਏ ਇਕ ਸੈਮੀਨਾਰ ਦੋਰਾਨ ਸੰਬੋਧਤ ਕਰਦਿਆਂ ਕੀਤਾ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 5 ਜੂਨ 2018 ਤੋਂ “ਮਿਸ਼ਨ ਤੰਦਰੁਸਤ ਪੰਜਾਬ” ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਜੋ ਇਸ ਸਾਲ ਪੂਰਾ ਹੋਣ ਤੋਂ ਬਾਅਦ ਵੀ ਜਾਰੀ ਹੈ ਅਤੇ ਜਿਸ ਅਧੀਨ ਹਰ ਰੋਜ ਵੱਖ ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਤੰਦਰੁਸਤ ਪੰਜਾਬ ਬਣਾਉਂਣ ਸਬੰਧੀ ਜਾਗਰੂਕ ਕਰਨਾ ਹੈ। ਇਸ ਮੋਕੇ ਤੇ ਉਨ•ਾਂ ਨਾਲ ਮਾਸਟਰ ਮੋਟੀਵੇਟਰ ਪ੍ਰੇਮ ਲਤਾ ਅਤੇ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ।  ਸ੍ਰੀਮਤੀ ਮਨਿੰਦਰ ਕੋਰ ਡੀ.ਐਲ.ਸੀ. ਜਲ ਸਪਲਾਈ ਤੇ ਸੈਨੀਟੇਸਨ ਵਿਭਾਗ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਿਸਨ ਤੰਦਰੁਸਤ ਪੰਜਾਬ ਅਧੀਨ ਇਹ ਪ੍ਰੋਗਰਾਮ ਕਰਵਾਇਆ ਗਿਆ ਹੈ। ਉਨ•ਾਂ ਦੱਸਿਆ ਕਿ ਪਾਣੀ ਕੁਦਰਤੀ ਸਰੋਤ ਹੈ ਅਤੇ ਇਸ ਦੀ ਸਾਨੂੰ ਸਾਰਿਆਂ ਨੂੰ ਬੱਚਤ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਅਗਰ ਅੱਜ ਅਸੀਂ ਪਾਣੀ ਦੀ ਸੰਭਾਲ ਨਹੀਂ ਕਰਾਂਗੇ ਤਾਂ ਉਹ ਦਿਨ ਦੂਰ ਨਹੀਂ ਹੋਵੇਗਾ ਜਦੋ ਸਾਨੂੰ ਪਾਣੀ ਦੇ ਲਈ ਦਰ ਦਰ ਭਟਕਣਾ ਪਵੇਗਾ। ਉਨ•ਾਂ ਕਿਹਾ ਕਿ ਸਾਨੂੰ ਆਪਣਾ ਕੱਲ ਸਵਾਰਣ ਦੇ ਲਈ ਅੱਜ ਜਾਗਰੁਕ ਹੋਣ ਦੀ ਲੋੜ ਹੈ। ਉਨ•ਾਂ ਕਿਹਾ ਇਹ ਹਰੇਕ ਨਾਗਰਿਕ ਦੀ ਜਿਮੇ•ਦਾਰੀ ਬਣਦੀ ਹੈ ਕਿ ਅਗਰ ਕਿਸੇ ਸਥਾਨ ਤੇ ਪਾਣੀ ਦਾ ਟੈਬ ਖੁਲਾ ਪਿਆ ਹੈ ਅਤੇ ਪਾਣੀ ਵਿਅਰਥ ਹੋ ਰਿਹਾ ਹੈ ਤਾਂ ਉਸ ਨੂੰ ਬੰਦ ਕੀਤਾ ਜਾਵੇ। ਉਨ•ਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਬਾਹਰ ਖੁਲੇ ਵਿੱਚ ਸੌਚ ਕਰਨ ਨਾਲ ਵਾਤਾਵਰਣ ਅਤੇ ਸਾਡੀ ਸਿਹਤ ਦੋਨੋ ਪ੍ਰਭਾਵਿਤ ਹੁੰਦੇ ਹਨ ਇਸ ਲਈ ਸਾਨੂੰ ਘਰ ਵਿੱਚ ਪਖਾਨਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਘਰ ਘਰ ਪਖਾਨਿਆਂ ਦਾ ਨਿਰਮਾਣ ਕਰਵਾਇਆ ਗਿਆ ਹੈ

  • Topics :

Related News