ਬਾਸਮਤੀ ਦੀ ਫਸਲ ਵਿੱਚ ਕੀੜਿਆਂ/ਬਿਮਾਰੀਆਂ ਦੀ ਰੋਕਥਾਮ ਲਈ ਗੈਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਨਾਂ ਕੀਤੀ ਜਾਵੇ

Aug 01 2019 01:39 PM

ਪਠਾਨਕੋਟ

ਪੰਜਾਬ ਸਰਕਾਰ ਵੱਲੋਂ  ਸਥਾਪਤ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਕੱਤਰ ਖੇਤੀਬਾੜੀ ਸ੍ਰੀ ਕਾਹਨ ਸਿੰਘ ਪੰਨੂ ਅਤੇ ਡਾਇਰੈਕਟਰ ਖੇਤੀਬਾੜੀ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਰਮ ਮਸ਼ੀਨਰੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਰਸਾਇਣ ਮੁਕਤ ਬਾਸਮਤੀ ਪੈਦਾ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਤਾਰਾਗੜ ਵਿੱਚ ਕਿਸਾਨ ਅਤੇ ਖੇਤੀ ਸਮੱਗਰੀ ਵ੍ਰਿਕ੍ਰੇਤਾ  ਜਾਗਰੁਕਤਾ ਕੈਂਪ ਲਗਾਇਆ ਗਿਆ,ਜਿਸ ਦੀ ਪ੍ਰਧਾਨਗੀ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਡਾ. ਹਰਿੰਦਰ ਸਿੰਘ, ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ. ਪ੍ਰਿਤਪਾਲ ਸਿੰਘ, ਡਾ. ਅਰਜੁਨ ਸਿੰਘ, ਜਤਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਡਾ. ਵਿਕਰਾਂਤ ਧਵਨ, ਸ਼੍ਰੀ ਉਮ ਪ੍ਰਕਾਸ਼, ਰਾਜਨ ਕੁਮਾਰ,ਇੰਜ.ਮਲਕੀਤ ਸਿੰਘ, ਨੋਨਿਹਾਲ ਸਿੰਘ,ਵਿਜੇਕੁਮਾਰ,ਬਲਵਾਨ ਸਿੰਘ,ਸੁਖਦੇਵ ਸਿੰਘ,ਸੁਦਰਸ਼ਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।  ਕਿਸਾਨਾਂ ਅਤੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸੰਬੋਧਨ ਕਰਦਿਆਂ ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮਕਸਦ ਬਲਾਕ ਪਠਾਨਕੋਟ ਦੇ ਕਿਸਾਨਾਂ ਨੂੰ ਉੱਚ ਮਿਆਰੀ ਅਤੇ ਸਹੀ ਮਿਕਦਾਰ ਵਿੱਚ ਰਸਾਇਣਕ ਖਾਦਾਂ ,ਖੇਤੀ ਰਸਾਇਣਾਂ ਅਤੇ ਉੱਚ ਗੁਣਵੱਤਾ ਦੇ ਬੀਜ ਉਪਲਬਧ ਕਰਵਾਉਣਾ ਹੈ ਤਾਂ ਜੋ ਆਮ ਨਾਗਰਿਕਾਂ ਨੂੰ ਸਾਫ ਪਾਣੀ,ਸ਼ੁੱਧ ਭੋਜਣ ਅਤੇ ਸ਼ੁੱਧ ਹਵਾ ਯਕੀਨੀ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤੀ ਹੈ। ਉਨਾਂ ਕਿਹਾ ਕਿ ਬਾਸਮਤੀ ਦੀ ਫਸਲ ਵਿੱਚ ਕਾਲੇ ਤੇਲੇ ਦੀ ਰੋਕਥਾਮ ਲਈ ਕਦੇ ਵੀ ਸਿੰਥੈਟਿਕ ਪੈਰਥਰਾਇਡ  ਕੀਟਨਾਸ਼ਕ ਦਾ ਛਿੜਕਾਅ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਕੀਟਨਾਸ਼ਕ ਕਾਲੇ ਤੇਲੇ ਦੀ ਰੋਕਥਾਮ ਕਰਨ ਦੀ ਬਿਜਾਏ, ਉਸ ਦੀ ਗਿਣਤੀ  ਵਿੱਚ  ਵਾਧਾ  ਕਰਨ  ਵਿੱਚ  ਸਹਾਈ  ਹੁੰਦੀਆਂ ਹਨ। ਉਨਾਂ ਕਿਹਾ ਕਿ ਬਾਸਮਤੀ  ਦੀ  ਬਰਾਮਦ  ਨੂੰ ਉਤਸਾਹਿਤ ਕਰਨ ਲਈ ਐਸੀਫੇਟ, ਕਾਰਬੈਂਡਾਜ਼ਿਮ, ਥਾਈਮੀਥੋਕਸਮ, ਟਰਾਈਐਜੋਫਾਸ,  ਬੂਪਰੋਫੈਜਿਨ,  ਕਾਰਬੂਫੂਰੋਨ, ਪ੍ਰੋਪੀਕੋਨਾਜ਼ੋਲ, ਥਾਇਆਫਨੇਟ ਮੀਥਾਈਲ ਅਤੇ ਟ੍ਰਾਈਸਾਈਕਲਾਜ਼ੋਲ ਦੀ  ਵਰਤੋਂ ਬਾਸਮਤੀ ਦੀ ਫਸਲ ਉੱਪਰ ਵਰਤੋਂ ਨਹੀ ਕਰਨੀ ਚਾਹੀਦੀ।ਡਾ.ਅਮਰੀਕ ਸਿੰਘ ਨੇ ਕਿਹਾ ਕਿ  ਕਿਸਾਨਾਂ ਨੂੰ ਸਿਫਾਰਸ਼ਸ਼ੁਦਾ ਮਿਕਦਾਰ ਵਿੱਚ ਰਸਾਇਣਕ ਖਾਦਾਂ ਦੀ ਵਰਤੋਂ ਕਰਨ ਨੂੰ ਪ੍ਰੇਰਿਤ ਕਰਨਾ ਚਾਹੀਦਾ ਤਾਂ ਜੋ ਸ਼ੁਧ ਭੋਜਨ ਤਿਆਰ ਕੀਤਾ ਜਾ ਸਕੇ।ਡਾ ਪ੍ਰਿਤਪਾਲ ਸਿੰਘ ਨੇ ਝੋਨੇ ਵਿੱਚ ਆ ਰਹੀ ਜ਼ਿੰਕ ਦੀ ਘਾਟ ਬਾਰੇ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਲਗਾਤਾਰ ਪਾਣੀ ਖੜਾ ਰੱਕਣ ਦੀ ਬਿਜਾਏ ਪਹਿਲੇ ਲੱਗੇ ਪਾਣੀ ਦੇ ਸੁੱਕਣ ਤੋਂ ਬਾਅਦ ਹੀ ਪਾਣੀ ਲਗਾਇਆ ਜਾਵੇ।ਉਨਾਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਜ਼ਿੰਕ ਦੀ ਘਾਟ ਆ ਰਹੀ ਹੈ ,ਉਥੇ 6.5 ਕਿਲੋ ਜ਼ਿੰਕ ਸਲਫੇਟ 33% ਪ੍ਰਤੀ ਏਕੜ ਦਾ ਛੱਟਾ ਦੇ ਕੇ ਪਾ ਦੇਣੀ ਚਾਹੀਦੀ ਹੈ।ਡਾ . ਵਿਕ੍ਰਾਂਤ ਧਵਨ ਨੇ ਕਿਹਾ ਕਿ ਅਗੇਤੀ ਲਗਾਈ ਗਈ ਬਾਸਮਤੀ 1121 ਵਿੱਚ ਪੈਰਾਂ ਦੇ ਗਲਣ ਦੇ ਰੋਗ ਦਾ ਹਮਲਾ ਦੇਖਣ ਨੂੰ ਮਿਲਿਆ ਹੈ ਉਨਾਂ ਕਿਹਾ ਕਿ ਇਸ ਰੋਗ ਦੀ ਰੋਕਥਾਮ ਲਈ ਇਸ ਸਮੇਂ ਕੋਈ ਉੱਲੀਨਾਸ਼ਕ ਦੇ ਛਿੜਕਾਅ ਦੀ ਸਿਫਾਰਸ਼ ਨਹੀਂ ਕੀਤੀ ਜਾਂਦੀ । ਉਨਾਂ ਕਿਹਾ ਕਿ ਇਸ ਰੋਗ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਪ੍ਰਭਾਵਤ ਬੂਟੇ ਖੇਤ ਵਿੱਚੋਂ ਜੜਾਂ ਸਮੇਤ ਪੁੱਟ ਕੇ ਨਸ਼ਟ ਕਰ ਦੇਣੇ ਚਾਹੀਦੇ ਹਨ।ਸ੍ਰੀ ਉਮ ਪ੍ਰਕਾਸ਼ ਨੇ ਕਿਹਾ ਕਿ ਜੇਕਰ ਬਾਸਮਤੀ ਦੀ ਫਸਲ ਵਿੱਚ ਪੱਤਾ ਲਪੇਟ ਸੁੰਡੀ ਜਾਂ ਤਣੇ ਦੇ ਗੜੂੰਏ ਦਾ ਹਮਲਾ ਆਰਥਿਕ ਕਗਾਰ ਦੇ ਪੱਧਰ ਨੂੰ ਪਾਰ ਕਰਦਾ ਹੈ ਤਾਂ 60 ਮਿਲੀ ਲਿਟਰ ਕੋਰਾਜਨ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕੀਤਾ ਜਾ ਸਕਦਾ ਹੈ। ਖੇਤੀਬਾੜੀ ਵਿਸਥਾਰ ਅਫਸਰ ਜਤਿੰਦਰ ਕੁਮਾਰ ਨੇ ਸਟੇਜ ਸਕੱਤਰੀ ਦੇ ਫਰਜ ਬਾਖੂਬੀ ਨਿਭਾਏ।   

  • Topics :

Related News