ਖੇਤੀ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ

Aug 03 2019 03:24 PM

ਪਠਾਨਕੋਟ

ਬਲਾਕ ਪਠਾਨਕੋਟ ਵਿੱਚ ਜੁਲਾਈ ਮਹੀਨੇ ਦੌਰਾਨ ਕੀਤੇ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਡਾ ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ,ਸ਼੍ਰੀ ਗੁਰਦਿੱਤ ਸਿੰਘ,ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ,ਸੁਦੇਸ਼ ਕੁਮਾਰ,ਸ਼੍ਰੀਮਤੀ ਸਾਕਸ਼ੀ ਕੁਮਾਰੀ ,ਅੰਸ਼ੁਮਨ ਕੁਮਾਰ, ਨਿਰਪਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ, ਸੁਖਜਿੰਦਰ ਸਿੰਘ,ਬਲਵਿੰਦਰ ਸਿੰਘ,ਮਨਦੀਪ ਹੰਸ ਹਾਜ਼ਰ ਸਨ।            ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਦੇ ਹੋਰ ਨੀਵਾਂ ਜਾਣ ਤੋਂ ਬਚਾਉਣ ਲਈ ਝੋਨੇ ਹੇਠੋਂ ਰਕਬਾ ਕੱਢ ਕੇ ਹੋਰਨਾਂ ਫਸਲਾਂ ਹੇਠ ਲਿਆਉਣ ਦੇ ਮੰਤਵ ਨਾਲ ਚਾਲੂ ਸੀਜਨ ਦੌਰਾਨ ਮੱਕੀ ਅਤੇ ਹੋਰ ਫਸਲਾਂ ਹੇਠ ਰਕਬਾ ਵਧਣ ਦੀ ਸੰਬਾਵਨਾ ਹੈ।ਉਨਾਂ ਕਿਹਾ ਕਿ 16 ਅਗਸਤ ਤੱਕ ਪਿੰਡ ਪੱਧਰ ਤੇ ਝੋਨੇ ਅਤੇ ਕਮਾਦ ਦੀ ਫਸਲ ਤੋਂ ਇਲਾਵਾ ਮੱਕੀ,ਬਾਸਮਤੀ ਅਤੇ ਹੋਰ ਫਸਲਾਂ ਦੇ ਅੰਕੜੇ ਇਕੱਤਰ ਕੀਤੇ ਜਾਣਗੇ।ਉਨਾਂ ਅਧਿਕਾਰੀਆਂ /ਕਰਮਚਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਕਿਸਾਨਾਂ ਤੱਕ ਪਹੁੰਚ ਕਰਕੇ ਗੈਰ ਜ਼ਰੂਰੀ ਕੀਟਨਾਸ਼ਕਾਂ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਨੁਕਸਾਨਾਂ ਪ੍ਰਤੀ ਸੁਚੇਤ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਸਾਇਣ ਮੁਕਤ ਬਾਸਮਤੀ ਪੈਦਾ ਕਰਨ ਦੇ ਟੀਚੇ ਨੂੰ ਪੂਰਿਆਂ ਕੀਤਾ ਜਾ ਸਕੇ।ਉਨਾਂ ਕਿਹਾ ਕਿ ਕਿਸਾਨਾਂ ਨੂੰ ਗੈਰ ਜ਼ਰੂਰੀ ਕੀਟਨਾਸਕਾਂ ਅਤੇ ਡੈਪੋ ਨੂੰ ਸਮਪਰਿਤ ਨਸ਼ਿਆਂ ਦੀ ਵਰਤੋਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਮਿਤੀ 8 ਅਗਸਤ 2019 ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪਿੰਡ ਮਿਰਜ਼ਾਪੁਰ ਵਿੱਚ ਜਾਗਰੁਕਤਾ ਕੈਂਪ ਐਫ ਐਮ ਸੀ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ । ਉਨਾਂ ਕਿਹਾ ਕਿ ਬਾਸਮਤੀ  ਦੀ  ਬਰਾਮਦ  ਨੂੰ ਉਤਸਾਹਿਤ ਕਰਨ ਲਈ ਐਸੀਫੇਟ, ਕਾਰਬੈਂਡਾਜ਼ਿਮ , ਥਾਈਮੀਥੋਕਸਮ , ਟਰਾਈਐਜੋਫਾਸ ,  ਬੂਪਰੋਫੈਜਿਨ ,  ਕਾਰਬੂਫੂਰੋਨ , ਪ੍ਰੋਪੀਕੋਨਾਜ਼ੋਲ, ਥਾਇਆਫਨੇਟ ਮੀਥਾਈਲ ਅਤੇ ਟ੍ਰਾਈਸਾਈਕਲਾਜ਼ੋਲ ਦੀ  ਵਰਤੋਂ ਬਾਸਮਤੀ ਦੀ ਫਸਲ ਉੱਪਰ ਵਰਤੋਂ ਨਹੀ ਕਰਨੀ ਚਾਹੀਦੀ।ਉਨਾਂ ਕਿਸਾਨਾਂ ਨੂੰ ਖੇਤੀ ਲਾਗਤ ਖਰਚਾ ਘਟਾਉਣ ਲਈ ਘਰੇਲੂ ਬਗੀਚੀ ਵਿੱਚ ਘਰੇਲੂ ਜ਼ਰੂਰਤਾਂ ਅਨੁਸਾਰ ਸਬਜੀਆਂ ਦਾਲਾਂ ਤੇਲ ਬੀਜ ਫਸਲਾਂ ਉਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਖੇਤੀ ਮਸ਼ੀਨਰੀ ਸਬਸਿਡੀ ਤੇ ਖ੍ਰੀਦਣ ਲਈ ਕਿਸਾਨ ਸਮੂਹ ਬਣਾ ਕੇ 7 ਅਗਸਤ ਤੱਕ ਬਿਨੈ ਪੱਤਰ ਦੇ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਗੈਰ-ਮਿਆਰੀ ਬੀਜ, ਕੀਟਨਾਸ਼ਕ ਅਤੇ ਖਾਦਾਂ ਦੀ ਵਿਕਰੀ ਰੋਕਣ ਦੇ ਉਦੇਸ਼ ਨਾਲ ਮੋਬਾਈਲ ਹਲੈਪ ਲਾਈਨ ਨੰਬਰ 84373-12288 ਸਥਾਪਤ ਕੀਤੀ ਹੈ ਅਤੇ ਇਸ ਦਾ ਵਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਉਨਾਂ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਮੱਕੀ ਦੀ ਬਿਜਾਈ ਕੀਤੀ ਹੈ ਉਹ ਸਬਸਿਡੀ ਲੈਣ ਲਈ ਮੱਕੀ ਦੇ ਬੀਜ ਦਾ ਬਿੱਲ,ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਕਾਪੀ ਸੰਬੰਧਤ ਖੇਤੀਬਾੜੀ ਦਫਤਰਾਂ ਵਿੱਚ ਜਮਾਂ ਕਰਵਾਉਣ।

  • Topics :

Related News