ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਸ਼ਣ ਪ੍ਰਤੀਯੋਗਤਾ ਕਰਵਾਈ

Aug 29 2019 03:56 PM

ਨਰੋਟ ਜੈਮਲ ਸਿੰਘ

ਕਸਬਾ ਨਰੋਟ ਜੈਮਲ ਸਿੰਘ ਵਿਖੇ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਅੰਮਿ੍ਤਸਰ ਤੋਂ ਡਾ: ਭਾਰਤਵੀਰ ਕੌਰ ਸੰਧੂ ਨੇ ਵਿਸ਼ੇਸ਼ ਤੌਰ 'ਤੇ ਇਸ ਸਮਾਗਮ ਵਿਚ ਸ਼ਿਰਕਤ ਕੀਤੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਅਰਪਨਾ ਨੇ ਆਏ ਹੋਏ ਮਹਿਮਾਨਾਂ ਨੰੂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ | ਆਪਣੇ ਸੰਬੋਧਨ ਵਿਚ ਡਾ: ਭਾਰਤਵੀਰ ਕੌਰ ਸੰਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਦੀ ਮੱਧਕਾਲੀਨ ਸਮਾਜ ਨਾਲੋਂ ਅਜੋਕੇ ਸਮਾਜ ਵਿਚ ਵਧੇਰੇ ਪ੍ਰਾਸੰਗਿਕਤਾ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸਾਰਾ ਜੀਵਨ ਹੀ ਸਿੱਖਿਆ ਵਰਧਕ ਹੈ ਅਤੇ ਅਜੋਕੇ ਸਮਾਜ ਨੰੂ ਉਸ ਤੋਂ ਸੇਧ ਲੈਣ ਦੀ ਲੋੜ ਹੈ | ਇਸ ਤੋਂ ਬਾਅਦ ਮੁੱਖ ਮਹਿਮਾਨਾਂ ਅਤੇ ਪਿ੍ੰਸੀਪਲ ਵਲੋਂ ਵਿਦਿਆਰਥੀਆਂ ਨੰੂ ਇਨਾਮ ਤਕਸੀਮ ਕੀਤੇ ਗਏ | ਸਮਾਗਮ ਦੌਰਾਨ ਸਮੂਹ ਕਾਲਜ ਸਟਾਫ਼ ਹਾਜ਼ਰ ਸੀ |

  • Topics :

Related News