ਸਿੱਖਿਆ ਪ੍ਰਰੋਵਾਈਡਰ ਅਧਿਆਪਕ ਯੂਨੀਅਨ ਦਾ ਵਫਦ ਕੈਬਨਿਟ ਮੰਤਰੀ ਨੂੰ ਮਿਲਿਆ

Sep 23 2019 12:12 PM

ਗੁਰਦਾਸਪੁਰ :

ਸਿੱਖਿਆ ਪ੍ਰਰੋਵਾਈਡਰ ਅਧਿਆਪਕ ਯੂਨੀਅਨ ਦਾ ਵਫਦ ਕੈਬਨਿਟ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਗ੍ਹਿ ਅਸਥਾਨ ਕਾਦੀਆਂ ਵਿਖੇ ਉਨ੍ਹਾਂ ਨੂੰ ਮਿਲਿਆ। ਇਸ ਦੌਰਾਨ ਅਧਿਆਪਕਾਂ ਨੇ ਉਨ੍ਹਾਂ ਨੂੰੂ ਆਪਣੀਆਂ ਮੰਗਾਂ ਸਬੰਧੀ ਜਾਣੂੰ ਕਰਵਾਇਆ ਗਿਆ।ਜ਼ਿਲ੍ਹਾ ਪ੍ਰਧਾਨ ਅਨੁਭਵ ਗੁਪਤਾ ਵੱਲੋਂ ਮੰਤਰੀ ਨੂੰ ਦੱਸਿਆ ਗਿਆ ਕਿ ਪਿਛਲੇ 14 ਸਾਲਾਂ ਤੋਂ ਇਹ ਅਧਿਆਪਕ ਪੂਰੀ ਲਗਨ ਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਵਿਚ ਪੜਾ ਰਹੇ ਹਨ ਪਰ ਇਸਦੇ ਬਾਵਜੂਦ ਇਹਨਾਂ ਅਧਿਆਪਕਾਂ ਨੂੰ ਬਹੁਤ ਹੀ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਨਾ ਪੈ ਰਿਹਾ ਹੈ। ਜਿਸ ਨਾਲ ਇਹਲਾਂ ਦਾ ਆਰਥਿਕ ਤੇ ਮਾਨਸਿਕ ਸੋਸ਼ਣ ਹੋ ਰਿਹਾ ਹੈ। ਮੰਤਰੀ ਵੱਲੋਂ ਇਹਨਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 25 ਸਤੰਬਰ 2019 ਨੂੰ ਸੈਕਟਰੇਟ ਵਿਖੇ ਬੁਲਾਇਆ ਗਿਆ ਹੈ। ਯੂਨੀਅਨ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਬਾਕੀ ਰਹਿੰਦੇ ਸਿੱਖਿਆ ਪ੍ਰਰੋਵਾਈਡਰ ਅਧਿਆਪਕ ਨੂੰ ਵਿਭਾਗੀ ਟੈਸਟ ਰਾਹੀਂ ਈਟੀਟੀ 'ਤੇ ਨਿਯੁਕਤ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਡੀਈਓ (ਐਲੀ.) ਨਾਲ ਮੀਟਿੰਗ ਕੀਤੀ ਗਈ ਸੀ ਤੇ ਗੁਰਦਾਸਪੁਰ ਜ਼ਿਲ੍ਹੇ ਵਿਚ ਰਹਿੰਦੇ ਸਿੱਖਿਆ ਪ੍ਰਰੋਵਾਈਡਰ ਅਧਿਆਪਕ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ ਸੀ। ਕਈ ਮਹਿਲਾ ਅਧਿਆਪਕ ਨੂੰ ਘਰਾਂ ਤੋਂ ਦੂਰ ਲਗਾਇਆ ਗਿਆ ਹੈ ਜਿਸ ਕਰਕੇ ਉਨ੍ਹਾਂ ਨੂੰ ਆਉਣ ਜਾਣ ਵਿਚ ਬਹੁਤ ਮੁਸ਼ਕਿਲ ਆ ਰਹੀ ਹੈ। ਮੁਸ਼ਕਿਲਾਂ ਨਾਲ ਜੂਝ ਰਹੇ ਅਧਿਆਪਕ ਸਬੰਧੀ ਡੀਈਓ ਨੂੰ ਜਾਣੂੰ ਕਰਵਾਇਆ ਗਿਆ ਸੀ ਪਰ ਦੋ ਹਫਤੇ ਬੀਤਣ ਦੇ ਬਾਵਜੂਦ ਸਮੱਸਿਆਵਾਂ ਦਾ ਕੋਈ ਹੱਲ ਨਾ ਕੀਤਾ ਗਿਆ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਗੁਰਮੀਤ ਸਿੰਘ, ਨਰਿੰਦਰ ਸਿੰਘ, ਸੁਲੱਖਣ ਸਿੰਘ, ਕੁਲਵਿੰਦਰ ਸਿੰਘ, ਦਲਬੀਰ ਸਿੰਘ ਆਦਿ ਹਾਜ਼ਰ ਸਨ।

  • Topics :

Related News