2 ਗ੍ਰਾਮ ਹੈਰੋਇਨ ਤੇ 825 ਨਸ਼ੀਲੀਆਂ ਗੋਲੀਆਂ ਬਰਾਮਦ

Sep 28 2019 07:50 PM

 ਦੀਨਾਨਗਰ :

ਦੀਨਾਨਗਰ ਪੁਲਿਸ ਨੇ ਨਸ਼ੇ ਦੇ ਖਿਲਾਫ ਵਿੱਢੇ ਅਭਿਆਨ ਦੌਰਾਨ ਇਕ ਨਸ਼ਾ ਤਸਕਰ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਰਾਪਤ ਕੀਤੀ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਏਐੱਸਆਈ ਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਡੀਡਾ ਸਾਂਸੀਆਂ ਬਾਈਪਾਸ ਦੇ ਨਜ਼ਦੀਕ ਇਕ ਪੈਦਲ ਆ ਰਹੇ ਨੌਜਵਾਨ, ਜਿਸਨੇ ਪੁਲਿਸ ਪਾਰਟੀ ਨੂੰ ਵੇਖ ਕੇ ਜੇਬ੍ਹ 'ਚੋਂ ਮੋਮੀ ਲਿਫਾਫਾ ਕੱਢ ਕੇ ਹੇਠਾਂ ਸੁੱਟਣ ਤੇ ਭੱਜਣ ਦੀ ਕੋਸ਼ਿਸ ਕੀਤੀ, ਨੂੰ ਕਾਬੂ ਕਰ ਕੇ ਉਸਦੇ ਹੱਥੋਂ ਮੋਮੀ ਲਿਫਾਫਾ ਬਰਾਮਦ ਕਰ ਕੇ ਉਸ 'ਚ 2 ਗ੍ਰਾਮ ਹੈਰੋਇਨ ਤੇ 825 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐੱਸਐੱਚਓ ਬਲਦੇਵ ਰਾਜ ਸ਼ਰਮਾ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਬਲਜਿੰਦਰ ਉਰਫ ਮੂੰਗਾ ਪੁੱਤਰ ਹਰਦੀਪ ਲਾਲ ਵਾਸੀ ਡੀਡਾ ਸਾਂਸੀਆਂ ਵਜੋਂ ਹੋਈ ਹੈ, ਜਿਸਦੇ ਖਿਲਾਫ ਨਸ਼ੇ ਦੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਨੇ ਦੋਸ਼ੀ ਖਿਲਾਫ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

  • Topics :

Related News