ਪੰਜਾਬ ਸਰਕਾਰ ਦਾ ਉਦੇਸ਼ ਕਿ ਸਰਕਾਰੀ ਸਕੀਮਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪੁੱਜੇ ਡਿਪਟੀ ਕਮਿਸ਼ਨਰ

Oct 03 2019 01:40 PM

ਪਠਾਨਕੋਟ,  ਰਾਸਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਹਾੜੇ ਤੇ ਜਿਲ•ਾ ਪ੍ਰਸਾਸਨ ਵੱਲੋਂ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਮਹਾਤਮਾ ਗਾਂਧੀ ਸਰਵੱਤ ਵਿਕਾਸ ਯੋਜਨਾ ਅਧੀਨ ਮੈਗਾ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੋਰਾਨ ਆਯੋਜਿਤ ਸਮਾਰੋਹ ਵਿੱਚ ਸ੍ਰੀ ਰਾਮਵੀਰ (ਆਈ.ਏ.ਐਸ.)ਡਿਪਟੀ ਕਮਿਸ਼ਨਰ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ , ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਅਤੇ ਹੋਰ ਵਿਭਾਗਾਂ ਦੇ ਜਿਲ•ਾ ਅਧਿਕਾਰੀ ਹਾਜ਼ਰ ਸਨ। ਸਮਾਰੋਹ ਵਿੱਚ ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਨੇ ਸੰਬੋਧਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਜਿਲ•ਾ ਪਠਾਨਕੋਟ ਅੰਦਰ ਜਿਲ•ਾ ਪੱਧਰ ਤੇ ਮੈਗਾ ਕੈਂਪ ਜਿਲ•ਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਕੈਂਪ ਲਗਾਇਆ ਗਿਆ ਹੈ। ਉਨ•ਾਂ ਦੱਸਿਆ ਕਿ ਕਰੀਬ ਇਕ ਸਾਲ ਤੋਂ ਹਰੇਕ ਮਹੀਨੇ ਦੀ 20 ਤਰੀਖ ਨੂੰ ਅਜਿਹੇ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਤਾਂ ਜੋ ਲਾਭਪਾਤਰੀ ਜਿਆਦਾ ਤੋਂ ਜਿਆਦਾ ਜਨ ਭਲਾਈ ਸਕੀਮਾਂ ਦਾ ਲਾਭ ਪਾ੍ਰਪਤ ਕਰ ਸਕਣ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਵੀ ਸਕੀਮਾਂ ਆਉਂਦੀਆਂ ਹਨ ਉਨ•ਾਂ ਦਾ ਉਪਰਾਲਾ ਰਹਿੰਦਾ ਹੈ ਕਿ ਹਰ ਲਾਭਪਾਤਰੀ ਤੱਕ ਪਹੁੰਚੇ ਅਤੇ ਹਰੇਕ ਲੋੜਵੰਦ ਵਿਅਕਤੀ ਇਨ•ਾਂ ਸਕੀਮਾਂ ਦਾ ਲਾਭ ਉਠਾ ਸਕਣ। ਉਨ•ਾਂ ਕਿਹਾ ਕਿ ਅੱਜ ਹਰੇਕ ਵਿਭਾਗ ਵੱਲੋਂ ਇਸ ਮੈਗਾਂ ਕੈਂਪ ਵਿੱਚ ਆਪਣੇ ਬੂੱਥ ਲਗਾ ਕੇ ਲਾਭਪਾਤਰੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਉਨ•ਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੂਹਿੰਮ ਮਿਸ਼ਨ ਤੰਦਰੁਸਤ ਪੰਜਾਬ ਅਤੇ ਖੇਤਾਂ ਅੰਦਰ ਪਰਾਲੀ ਨੂੰ ਨਾ ਸਾੜਨ ਦੀ ਮੂਹਿੰਮ  ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਦੀ ਸੰਭਾਲ ਕੀਤੀ ਜਾ ਸਕੇ। ਉਨ•ਾ ਕਿਹਾ ਕਿ ਲੋਕਾਂ ਨੂੰ ਜੋ ਸਹੂਲਤਾਂ ਨਹੀਂ ਮਿਲ ਰਹੀਆ ਉਹ ਅਪਣੀਆਂ ਅਰਜੀਆਂ ਸਬੰਧਤ ਜਿਲ•ਾ ਅਧਿਕਾਰੀਆਂ ਕੋਲ ਜਮ•ਾ ਕਰਵਾ ਸਕਦੇ ਹਨ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ।   ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਵੱਲੋਂ ਸਥਾਪਿਤ ਕੀਤੇ ਕਾਉਂਟਰਾਂ ਦਾ ਦੌਰਾ ਕੀਤਾ ਅਤੇ  ਲਾਭਪਾਤਰੀਆਂ ਨਾਲ ਗੱਲਬਾਤ ਕੀਤੀ। ਸਮਾਰੋਹ ਦੋਰਾਨ ਆਜੀਵਿਕਾ ਮਿਸ਼ਨ ਤਹਿਤ ਸਿੱਖਿਆ ਪ੍ਰਾਪਤ ਕਰਨ ਵਾਲੇ ਕਰੀਬ 60 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਵੰਡੇ ਗਏ ਅਤੇ ਸੈਲਫ ਹੈਲਪ ਗਰੂਪਾਂ ਨੂੰ ਆਰਥਿਕ ਸਹਾਇਤਾ ਦੇ ਤੋਰ ਤੇ ਚੈਕ ਵੰਡੇ ਗਏ।

  • Topics :

Related News