ਜ਼ਿਲਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤਾ

Oct 12 2019 12:58 PM

ਪਠਾਨਕੋਟ

ਸ਼੍ਰੀ ਰਾਮਵੀਰ ਆਈ.ਏ.ਐਸ. ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਜ਼ਿਲਾ ਪਠਾਨਕੋਟ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਉੱਥੇ ਠਹਿਰਣ ਵਾਲੇ ਵਿਅਕਤੀਆਂ ਦੀ ਸਨਾਖਤ ਸਬੰਧੀ ਕੋਈ ਸਬੂਤ ਲੈਣਾ ਅਤੇ ਉਨਾਂ ਸਬੂਤਾਂ ਦਾ ਰਿਕਾਰਡ ਰਜਿਸਟਰ ਵਿੱਚ ਇੰਦਰਾਜ ਕਰਨਾ ਯਕੀਨੀ ਬਣਾਉਣਾ ਅਤੇ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣ ਸਬੰਧੀ ਹੁਕਮ ਜਾਰੀ ਕੀਤਾ ਹੈ। 

                ਜ਼ਿਲਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ ਜਿੰਨਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਤੋਂ ਬਣੇ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਸਰਵ ਕਰਨ ਤੇ ਅਜਿਹੇ ਹੁੱਕਾ ਬਾਰ, ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਜ਼ਿਲਾ ਪਠਾਨਕੋਟ ਦੀ ਹਦੂਦ ਅੰਦਰ ਆਮ ਜਨਤਾ ਵੱਲੋਂ ਉਲਾਈਵ/ਕੈਮੋਫਲਾਈਜ਼/ਟੈਕਟੀਕਲ ਰੰਗ ਦੀਆਂ ਵਰਦੀਆਂ ਅਤੇ ਹੈਵੀ ਵਹੀਕਲ/ਜੀਪਾਂ/ ਮੋਟਰ ਸਾਈਕਲਾਂ/ਬੈਗ ਆਦਿ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਇਸ ਪਾਬੰਦੀ ਤੋਂ ਮਿਲਟਰੀ ਫੋਰਸਿਜ਼ ਅਤੇ ਬੀ.ਐਸ.ਐਫ. ਪਰਸੋਨਲ ਨੂੰ ਛੋਟ ਹੋਵੇਗੀ।

                ਸ਼੍ਰੀ ਰਾਮਵੀਰ ਆਈ.ਏ.ਐਸ. ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਰਾਹੀਂ ਨਵੇਂ ਬਣੇ ਚੱਕੀ ਪੁੱਲ ਪਠਾਨਕੋਟ ਵਿਖੇ ਤਿੰਨ ਕਿਲੋਮੀਟਰ ਉੱਪਰ (Upstream) ਅਤੇ ਤਿੰਨ ਕਿਲੋਮੀਟਰ ਥੱਲੇ (DownStream) ਦਰਿਆਂ ਦੇ ਕਿਨਾਰੇ ਦੇ ਨਾਲ-ਨਾਲ ਛੋਟੇ ਖਣਿਜ, ਬੋਲਡਰ, ਗਰੈਵਲ ਅਤੇ ਰੇਤ ਆਦਿ ਦੀ ਕਾਨੂੰਨੀ/ਗੈਰ ਕਾਨੂੰਨੀ ਮਾਈਨਿੰਗ (Legal/illegal) on the U/s & D/s for a distance of at least 3Km on each side of Chakki Bridge) ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਜ਼ਿਲਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕੀਤਾ ਹੈ ਕਿ ਜ਼ਿਲਾ ਪਠਾਨਕੋਟ ਵਿੱਚ ਕੋਈ ਵੀ ਵਿਅਕਤੀ ਸਾਈਕਲ, ਰਿਕਸ਼ਾ, ਰੇਹੜੀ, ਟਰੈਕਟਰ ਟਰਾਲੀ ਅਤੇ ਹੋਰ ਗੱਡੀਆਂ ਦੇ ਅੱਗੇ ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਫਿਟ ਕਰਵਾਏ ਬਿਨਾਂ ਨਹੀਂ ਚਲਾਏਗਾ। ਇਹ ਸਾਰੇ ਹੁਕਮ ਤੁਰੰਤ ਲਾਗੂ ਹੋ ਕੇ 30 ਨਵੰਬਰ, 2019 ਤੱਕ ਲਾਗੂ ਰਹਿਣਗੇ।

  • Topics :

Related News