ਵਿਧਾਇਕ ਵੱਲੋਂ ਬੀ.ਡੀ.ਪੀ.ਓ ਪਠਾਨਕੋਟ, ਜੇ.ਈ ਅਤੇ ਐਸ.ਡੀ.ਓ. ਦੀ ਇੱਕ ਵਿਸ਼ੇਸ਼ ਮੀਟਿੰਗ

Oct 15 2019 01:20 PM

ਪਠਾਨਕੋਟ

ਵਿਧਾਨ ਸਭਾ ਹਲਕਾ ਪਠਾਨਕੋਟ ਦੇ ਪੇਂਡੂ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ‘ਤੇ ਕਰਵਾਉਣ ਲਈ ਅੱਜ ਸ੍ਰੀ ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਆਪਣੇ ਗ੍ਰਹਿ ਵਿਖੇ ਬੀ.ਡੀ.ਪੀ.ਓ ਪਠਾਨਕੋਟ, ਜੇ.ਈ ਅਤੇ ਐਸ.ਡੀ.ਓ. ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਵਿਧਾਇਕ ਹਲਕਾ ਪਠਾਨਕੋਟ ਨੇ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ਵਿੱਚ ਪੈਂਡਿੰਗ ਪਏ ਵਿਕਾਸ ਕਾਰਜਾਂ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਨੂੰ ਜਲਦੀ ਸ਼ੁਰੂ ਕੀਤਾ ਜਾਵੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਹੋਰ ਨਵੇਂ ਵਿਕਾਸ ਕਾਰਜਾਂ ਦੀ ਯੋਜਨਾਂ ਬਣਾ ਕੇ ਪੰਜਾਬ ਸਰਕਾਰ ਤੋਂ ਫੰਡ ਜਾਰੀ ਕਰਵਾਏ ਜਾ ਸਕਣ।   ਸ੍ਰੀ ਅਮਿਤ ਵਿਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਮਿਆਰੀ ਬਣਾ ਕੇ ਮਿਥੇ ਸਮੇਂ ਵਿੱਚ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਲੋਕਾਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦਾ ਪੂਰਾ-ਪੂਰਾ ਲਾਭ ਲੈ ਸਕਣ। ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਕਾਰਜਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਵੀ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰਿੰਦਰ ਕਾਲਾ, ਪ੍ਰਸ਼ੋਤਮ, ਜਸਬੀਰ, ਬਾਵਨਾ ਆਦਿ ਹਾਜਰ ਸਨ।

 
 
  • Topics :

Related News