ਲਾਜ਼ਮਾਂ ਨੂੰ ਦੇਣ ਲਈ ਪੈਸੇ ਨਹੀਂ ਤਾਂ ਫਿਰ ਵਿਧਾਇਕਾਂ ਦੀਆਂ ਤਨਖਾਹਾਂ ਕਿਵੇਂ ਵਧਾਈਆਂ ਜਾ ਸਕਦੀਆਂ

Dec 14 2018 02:40 PM

ਚੰਡੀਗੜ੍ਹ:

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਅੱਜ ਲੋਕ ਇਨਸਾਫ ਪਾਰਟੀ ਦੇ ਲੀਡਰ ਬਲਵਿੰਦਰ ਸਿੰਘ ਬੈਂਸ ਨੇ ਵਿਧਾਇਕਾਂ ਦੀ ਤਨਖਾਹ ਵਧਾਉਣ ਦੇ ਪ੍ਰਸਤਾਵ ਦਾ ਵਿਰੋਧ ਕੀਤਾ। ਬੈਂਸ ਨੇ ਇਸ ਪ੍ਰਸਤਾਵ ਦਾ ਵਿਰੋਧ ਕਰਦਿਆਂ ਵਾਕਆਊਟ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਕੋਲ ਆਪਣੇ ਮੁਲਾਜ਼ਮਾਂ ਨੂੰ ਦੇਣ ਲਈ ਪੈਸੇ ਨਹੀਂ ਤਾਂ ਫਿਰ ਵਿਧਾਇਕਾਂ ਦੀਆਂ ਤਨਖਾਹਾਂ ਕਿਵੇਂ ਵਧਾਈਆਂ ਜਾ ਸਕਦੀਆਂ ਹਨ। ਯਾਦ ਰਹੇ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਕਰਕੇ ਹਜ਼ਾਰਾਂ ਅਧਿਆਪਕਾਂ ਦੀ ਤਨਖਾਹ ਵਿੱਚ 70 ਫੀਸਦੀ ਕਟੌਤੀ ਕੀਤੀ ਹੈ ਤੇ ਮੁਲਾਜ਼ਮਾਂ ਨੂੰ ਡੀਏ ਦੀਆਂ ਕਈ ਕਿਸ਼ਤਾਂ ਵੀ ਨਹੀਂ ਦਿੱਤੀਆਂ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੈਸ਼ਨ ਦਾ ਸਮਾਂ ਘਟਾਉਣ ਦਾ ਵੀ ਵਿਰੋਧ ਕੀਤਾ ਗਿਆ। ਇਹ ਇਜਲਾਸ 14 ਦਸੰਬਰ ਯਾਨੀ ਅੱਜ ਦੁਪਹਿਰ ਤੱਕ ਹੀ ਚੱਲੇਗਾ। ਪਹਿਲਾਂ ਇਹ 15 ਦਸੰਬਰ ਤੱਕ ਚੱਲਣਾ ਸੀ। ਸਮਾਂ ਘਟਾਉਣ 'ਤੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਦਿਆ ਕਿਹਾ ਕਿ ਸਰਕਾਰ ਸਵਾਲਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। ਆਮ ਆਦਮੀ ਪਾਰਟੀ ਤੇ ਲੋਕ ਇਨਸਾਫ ਪਾਰਟੀ ਨੇ ਇਸ ਦਾ ਵਿਰੋਧ ਕੀਤਾ। ਆਪ ਦੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਸੈਸ਼ਨ ਘੱਟੋ-ਘੱਟ 20 ਦਿਨਾ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਹਜ਼ਾਰਾਂ ਸਵਾਲ ਹਨ ਜਿਨ੍ਹਾਂ ਦਾ ਸਰਕਾਰ ਨੂੰ ਵਿਧਾਨ ਸਭਾ ਵਿੱਚ ਜਵਾਬ ਦੇਣਾ ਚਾਹੀਦਾ ਹੈ।

  • Topics :

Related News