ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ Àਤੇ ਪ੍ਰਦਰਸ਼ਨੀ ਲਗਾਈ

Nov 12 2018 03:10 PM
ਬਲਾਕ ਪੱਧਰੀ ਕਿਸਾਨ ਜਾਗਰੁਕਤਾ ਕੈਂਪ Àਤੇ ਪ੍ਰਦਰਸ਼ਨੀ ਲਗਾਈ



ਪਠਾਨਕੋਟ
ਮਿਸ਼ਨ ਤੰਦਰੁਸਤ ਮਿਸ਼ਨ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਸਾਂਭ ਸੰਭਾਲ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪਿੰਡ ਭਰਿਆਲ ਲਾਹੜੀ ਵਿਖੇ ਅਗਾਂਹਵਧੂ ਕਿਸਾਨ ਕੁਲਜੀਤ ਸਿੰਘ ਦੇ ਖੇਤਾਂ ਵਿੱਚ ਬਲਾਕ ਪੱਧਰ ਕਿਸਾਨ ਜਾਗਰੁਕਤਾ ਕੈਂਪ ਅਤੇ ਖੇਤੀ ਮਸ਼ੀਨਰੀ ਦੀ ਪਰਦਰਸ਼ਨੀ ਲਗਾਈ ਗਈ। ਕਿਸਾਨ ਜਾਗਰੁਕਤਾ ਕੈਂਪ ਵਿੱਚ ਉਪ ਮੰਡਲ ਮੈਜਿਸਟਰੇਟ ਡਾ.ਅਮਿਤ ਮਹਾਜਨ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਖੇਤੀਬਾੜੀ ਅਫਸਰ (ਹੈਡ ਕੁਆਟਰ) ਡਾ.ਹਰਿੰਦਰ ਸਿੰਘ ਬੈਂਸ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਏ ਅਤੇ ਪ੍ਰਧਾਨਗੀ ਡਾ.ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ। ਇਸ ਮੌਕੇ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਦੀ ਤਕਨੀਕ ਦਾ ਪ੍ਰਦਰਸ਼ਨ ਕੀਤਾ ਗਿਆ। ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ ਅਤੇ ਸੁਖਜਿੰਦਰ ਸਿੰਘ ਸਹਇਕ ਤਕਨੀਕੀ ਪ੍ਰਬੰਧਕ ਦੇ ਪ੍ਰਬੰਧਾਂ ਹੇਠ ਲਗਾਏ ਕੈਂਪ ਮੌਕੇ ਹੋਰਨਾਂ ਤੋਂ ਇਲਾਵਾ ਡਾ. ਅਮਿਤ ਕੌਲ ਫਸਲ ਵਿਗਿਆਨੀ ਕ੍ਰਿਸ਼ੀ ਵਿਗਿਆਨ ਕੇਂਦਰ,ਡਾ ਪ੍ਰਿਤਪਾਲ ਸਿੰਘ,ਡਾ ਮਨਦੀਪ ਕੌਰ,ਡਾ ਅਰਜੁਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਸ਼੍ਰੀ ਸੁਭਾਸ਼ ਚੰਦਰ,ਜਤਿੰਦਰ ਕੁਮਾਰ ਖੇਤੀ ਵਿਸਥਾਰ ਅਫਸਰ, ਨਿਰਪਜੀਤ ਸਿੰਘ, ਮਾਸਟਰ ਗਿਆਨ ਸਿੰਘ, ਧਰਮਿੰਦਰ ਸਿੰਘ , ਹਰਦੀਪ ਸਿੰਘ ਮੁਲਤਾਨੀ, ਰਾਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਡਾ.ਅਮਿਤ ਮਹਾਜਨ ਨੇ ਕਿਸਾਨ ਭਲਾਈ ਸਵੈ ਸਹਾਇਤਾ ਸਮੂਹ ਵੱਲੋਂ ਖੋਲੇ ਖੇਤੀ ਮਸ਼ੀਨਰੀ ਬੈਂਕ ਦਾ ਉਦਘਾਟਨ ਵੀ ਕੀਤਾ।
            ਕਿਸਾਨਾਂ ਨੂੰ ਸੰਬੋਧਨ ਕਰਦਿਆਂ ਐਸ. ਡੀ. ਐਮ. ਡਾ.ਅਮਿਤ ਕੁਮਾਰ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੇ ਪਰਿਵਾਰ ਦੀਆਂ ਜ਼ਰੂਰ ਨੂੰ ਮੁੱਖ ਰੱਖਦਿਆਂ ਘਰੇਲੂ ਪੱਧਰ ਤੇ ਕੀਟਨਾਸ਼ਕ ਅਤੇ ਰਸਾਇਣਕ ਖਾਦਾਂ ਦੀ ਘੱਟੋ ਘੱਟ ਵਰਤੋਂ ਕਰਕੇ ਦਾਲਾਂ ਅਤੇ ਸਬਜੀਆ ਪੈਦਾ ਕਰਨੀਆਂ ਚਾਹੀਦੀਆਂ ਹਨ। ਉਨਾਂ ਕਿਹਾ ਕਿ ਖੁਰਾਕ ਫਸਲਾਂ ਨੂੰ ਦੇਣ ਦੀ ਬਿਜਾਏ ,ਖੇਤਾ ਦੀ ਮਿੱਟੀ ਨੂੰ ਖੁਰਾਕ ਦੇਣੀ ਚਾਹੀਦੀ ਹੈ,ਜਿਸ ਤੋਂ ਫਸਲ ਦੇ ਪੌਦੇ ਖੁਰਾਕ ਲੈਣ।ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਨਵੀਨਤਮ ਖੇਤੀ ਮਸ਼ੀਨਰੀ ਜਿਵੇਂ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਜਿਥੇ ਨਦੀਨਨਾਸ਼ਕ ਦੀ ਵਰਤੋਂ ਘੱਟ ਹੁੰਦੀ ਹੈ ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਮਦਦ ਮਿਲਦੀ ਹੈ। ਉਨਾ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕਤਾ ਜਾ ਸਕੇ। 
 ਡਾ. ਹਰਿੰਦਰ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਦੀ ਵੱਧ ਰਹੀ ਸਮੱਸਿਆ ਨੂੰ ਮੁੱਖ ਰੱਖਦਿਆਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਣ ਦੀ ਬਿਜਾਏ ਖੇਤਾਂ ਵਿੱਚ ਵਾਹ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਕਣਕ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ।ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਮਿਸ਼ਨ ਨੂੰ ਕਾਮਯਾਬ ਬਣਾਉਣ ਲਈ ਫਸਲਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਕੀਟਨਾਸ਼ਕਾਂ ਦੀ ਜ਼ਰੂਰਤ ਅਨੁਸਾਰ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ।
           ਡਾ. ਅਮਰੀਕ ਸਿੰਘ  ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆ ਦਾ ਟਾਕਰਾ ਕਰਨ ਲਈ ਕਿਸਾਨਾਂ ਨੂੰ ਫਸਲਾਂ ਦੀ ਪੈਦਾਵਾਰ ਤੇ ਹੁੰਦੇ ਖਰਚੇ ਦਾ ਹਿਸਾਬ ਕਿਤਾਬ ਰੱਖਣਾ ਚਾਹੀਦਾ ਹੈ ਤਾਂ ਜੋ ਪਤਾ ਲੱਗ ਸਕੇ ਕਿ ਕਿੰਨਾ ਖਰਚਾ ਅਤੇ ਕਿੰਨਾਂ ਲਾਭ ਹੋਇਆ ਹੈ।ਉਨ•ਾਂ ਨੇ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀ ਮਾਹਿਰਾਂ ਦੁਆਰਾ ਕੀਤੀਆਂ ਗਈਆਂ ਸਿਫਾਰਸ਼ਾਂ ਅਨੁਸਾਰ ਹੀ ਕਰਨ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਟੈਕਨੀਸ਼ਨ ਰਾਜ ਕੁਮਾਰ ਨੇ ਖੇਤੀ ਮਸ਼ੀਨਰੀ ਬਾਰੇ, ਡਾ. ਅਮਿਤ ਕੌਲ ਨੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ, ਡਾ. ਮਨਦੀਪ ਕੌਰ ਨੇ ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਡਾ. ਪ੍ਰਿਤਪਾਲ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਉਣ ਦੇ ਨਾਲ ਨਾਲ ਖੇਤੀ ਜਿਨਸਾਂ ਦੇ ਮੰਡੀਕਰਨ ਦੇ ਨੁਕਤੇ ਸਾਂਝੇ ਕੀਤੇ। ਅਗਾਂਹਵਧੂ ਕਿਸਾਨ ਕੁਲਜੀਤ ਸਿੰਘ ਨੇ ਅਖੀਰ ਵਿੱਚ ਮੁੱਖ ਮਹਿਮਾਨ,ਸਮੂਹ ਸਟਾਫ ਅਤੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਵੀ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਸ ਦੀ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਮੁਫਤ ਕਰਕੇ ਦਿੱਤੀ ਜਾਵੇਗੀ। 

© 2016 News Track Live - ALL RIGHTS RESERVED