ਆਤਮ ਹੱਤਿਆ ਲਈ ਮਜਬੂਰ ਕਰਨ ਵਾਲੀ ਔਰਤ ਕਾਬੂ

Oct 11 2018 03:29 PM
ਆਤਮ ਹੱਤਿਆ ਲਈ ਮਜਬੂਰ ਕਰਨ ਵਾਲੀ ਔਰਤ ਕਾਬੂ

ਗੁਰਦਾਸਪੁਰ
ਬੀਤੇ ਦਿਨ ਦੀਨਾਨਗਰ ਪੁਲਸ ਸਟੇਸ਼ਨ ਦੇ ਪਿੰਡ ਦਬੁਰਜੀ ਸ਼ਾਮ ਸਿੰਘ 'ਚ ਇਕ ਵਿਅਕਤੀ ਵਲੋਂ ਔਰਤ ਤੇ ਪੁਲਸ ਅਧਿਕਾਰੀ ਤੋਂ ਦੁਖੀ ਹੋ ਕੇ ਆਤਮਹੱਤਿਆ ਕਰਨ ਸਬੰਧੀ ਦੀਨਾਨਗਰ ਪੁਲਸ ਨੇ ਉਕਤ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਜਿਸ ਪੁਲਸ ਅਧਿਕਾਰੀ ਦਾ ਐੱਫ.ਆਈ.ਆਰ. 'ਚ ਨਾਂ ਦਰਜ ਹੈ ਉਸ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਮਨੋਜ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਦਬੁਰਜੀ ਸ਼ਾਮ ਸਿੰਘ 'ਚ ਹਰਜਿੰਦਰ ਸੈਨੀ ਨਾਮਕ ਨੌਜਵਾਨ ਨੇ ਪੱਖੇ ਨਾਲ ਫਾਹ ਲਾ ਕੇ ਆਤਮਹੱਤਿਆ ਕਰ ਲਈ ਸੀ ਅਤੇ ਉਸ ਦੇ ਭਰਾ ਸ਼ੇਖਰ ਚੰਦਰ ਨੇ ਪੁਲਸ ਨੂੰ ਬਿਆਨ ਦਿੱਤਾ ਸੀ ਕਿ ਉਸ ਦੇ ਭਰਾ ਦਾ ਪਿੰਡ ਦੀ ਇਕ ਔਰਤ ਜੋਤੀ ਬਾਲਾ ਦੇ ਨਾਲ 2 ਸਾਲ ਪਹਿਲਾਂ ਪ੍ਰੇਮ ਸਬੰਧ ਸਨ ਅਤੇ ਔਰਤ ਉਸ ਤੋਂ ਪੈਸੇ ਠੱਗਦੀ ਰਹਿੰਦੀ ਸੀ। ਹੁਣ ਵੀ ਔਰਤ ਵਲੋਂ ਲਏ 25 ਹਜ਼ਾਰ ਰੁਪਏ ਵਾਪਸ ਮੰਗਣ 'ਤੇ ਔਰਤ ਨੇ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਮਾਮਲੇ ਦੀ ਜਾਂਚ ਏ. ਐੱਸ. ਆਈ. ਜਗਦੀਸ਼ ਸਿੰਘ ਕਰ ਰਿਹਾ ਸੀ।
ਸ਼ੇਖਰ ਚੰਦਰ ਨੇ ਦੋਸ਼ ਲਾਇਆ ਸੀ ਕਿ ਹੁਣ ਉਕਤ ਔਰਤ ਤੇ ਪੁਲਸ ਅਧਿਕਾਰੀ ਉਸ ਦੇ ਭਰਾ ਨੂੰ ਬਹੁਤ ਜ਼ਿਆਦਾ ਤੰਗ-ਪ੍ਰੇਸ਼ਾਨ ਕਰ ਰਹੇ ਸਨ ਜਿਸ ਕਾਰਨ ਉਸ ਨੇ ਆਤਮਹੱਤਿਆ ਕਰ ਲਈ। ਉਸ ਨੇ ਦੱਸਿਆ ਕਿ ਇਸ ਸਬੰਧੀ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ 'ਚ ਏ. ਐੱਸ. ਆਈ. ਪੁਲਸ ਅਧਿਕਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।

© 2016 News Track Live - ALL RIGHTS RESERVED