21 ਨੂੰ ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਜ ਦਾ ਰਸਮੀ ਉਦਘਾਟਨ ਸਮਾਰੋਹ ਆਯੋਜਿਤ

Nov 20 2018 03:46 PM
21 ਨੂੰ ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਜ ਦਾ ਰਸਮੀ ਉਦਘਾਟਨ ਸਮਾਰੋਹ ਆਯੋਜਿਤ



ਪਠਾਨਕੋਟ
ਡਾਇਰੈਕਟਰ ਰੋਜਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਜੀ ਦੇ ਆਦੇਸ਼ਾ ਅਨੁਸਾਰ 21 ਨਵੰਬਰ 2018 ਦਿਨ ਬੁੱਧਵਾਰ ਨੂੰ ਜਿਲ੍ਹਾ ਪਠਾਨਕੋਟ ਵਿਖੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਜ ਦਾ ਰਸਮੀ ਉਦਘਾਟਨ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਨੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਸਰਨਾ ਵਿਖੇ ਸਥਿਤ ਆਪਣੇ ਦਫਤਰ ਵਿਖੇ ਇੱਕ ਮੀਟਿੰਗ ਦੇ ਦੋਰਾਨ ਕੀਤਾ | 
    ਜਾਣਕਾਰੀ ਦਿੰਦਿਆਂ ਸ. ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਜ ਦਫਤਰ ਖੋਲੇ ਜਾ ਰਹੇ ਹਨ | ਜਿਲ੍ਹਾ ਪਠਾਨਕੋਟ ਵਿੱਚ ਵੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇੇ ਸੀ ਬਲਾਕ ਦੂਸਰੀ ਮੰਜਿਲ ਤੇ ਜਿਲ੍ਹਾ ਰੋਜਗਾਰ ਦਫਤਰ ਦੇ ਸਾਹਮਣੇ ਸਥਿਤ ਹਾਲ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਜ ਦਫਤਰ ਖੋਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਸ੍ਰੀ ਤਿ੍ਪਤ ਰਾਜਿੰਦਰ ਸਿੰਘ ਮਾਨਯੋਗ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋ ਰਹੇ ਹਨ  | ਉਨ੍ਹਾਂ ਵੱਲੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਜ ਪਠਾਨਕੋਟ ਜੋ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਦਰ ਹੀ ਬਣਾਇਆ ਗਿਆ ਹੈ ਦਾ ਰਸਮੀ ਉਦਘਾਟਨ ਕੀਤਾ ਜਾਵੇਗਾ | ਇਸ ਤੋਂ ਬਾਅਦ ਮੁੱਖ ਮਹਿਮਾਨ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੇ ਜਾ ਰਹੇ ਸਮਾਰੋਹ ਵਿੱਚ ਸੰਬੋਧਨ ਵੀ ਕਰਨਗੇ | 
    ਉਨ੍ਹਾਂ ਦੱਸਿਆ ਕਿ 21 ਨਵੰਬਰ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰੇਕ ਸਰਕਾਰੀ  ਵਿਭਾਗ ਵੱਲੋਂ ਵੱਖ ਵੱਖ ਜਨ ਭਲਾਈ ਸਕੀਮਾਂ ਅਧੀਨ ਕੈਂਪ ਲਗਾਏ ਜਾਣਗੇ ਅਤੇ ਜਰੂਰਤਮੰਦ ਲੋਕਾਂ ਤੱਕ ਭਲਾਈ ਸਕੀਮਾਂ ਬਾਰੇ ਜਾਗਰੁਕ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਬਣਦੇ ਲਾਭ ਵੀ ਦਿੱਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਵਿੱਚ ਜਿਲ੍ਹਾ ਪਠਾਨਕੋਟ ਦੇ ਹਰੇਕ ਵਿਭਾਗ ਦਾ ਪਹੁੰਚਣਾ ਲਾਜਮੀ ਹੋਵੇਗਾ | ਉਨ੍ਹਾਂ ਨੋਜਵਾਨਾਂ ਅੱਗੇ ਵੀ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋਜ ਦਫਤਰ ਵਿਖੇ ਆਪਣੀ ਰਜਿਸਟ੍ਰੇਸਨ ਕਰਵਾਉਂਣ ਤਾਂ ਜੋ ਜਿਹੜੇ ਨੋਜਵਾਨ ਬੇਰੋਜਗਾਰ ਹਨ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਉਨ੍ਹਾਂ ਨੂੰ ਰੋਜਗਾਰ ਮੂਹਈਆਂ ਕਰਵਾਇਆ ਜਾ ਸਕੇ |

 

© 2016 News Track Live - ALL RIGHTS RESERVED